ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੀ.ਸੀ.ਆਰ ਮੋਟਰਸਾਈਕਲ ਅਤੇ 112 ਹੈਲਪਲਾਈਨ ਟੀਮਾਂ ਨੂੰ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਵੱਲੋਂ ਸ਼ੱਕੀ ਥਾਵਾਂ ‘ਤੇ ਕਾਸੋ ਆਪ੍ਰੇਸ਼ਨ ਕੀਤੇ ਜਾ ਰਹੇ ਹਨ ਅਤੇ ਅਚਨਚੇਤੀ ਨਾਕਾਬੰਦੀਆਂ ਰਾਹੀਂ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਐਸ.ਐਸ.ਪੀ ਵੱਲੋਂ ਜਿਲ੍ਹਾ ਵਿੱਚ ਜੁਰਮ ਨੂੰ ਰੋਕਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਦੀ ਕਰਾਇਮ ਮੈਪਿੰਗ ਅਤੇ ਫੋਰਸ ਦਾ ਆਡਿਟ ਕਰਵਾਕੇ, ਵਾਧੂ ਪੀ.ਸੀ.ਆਰ ਵਾਹਨਾਂ ਤੇ ਮੁਲਾਜ਼ਮ ਤਾਇਨਾਤ ਕੀਤੇ ਗਏ। ਮੋਬਾਈਲ ਪੀਸੀਆਰ ਟੀਮਾਂ ਨੂੰ ਸਮੇਂ-ਸਮੇਂ ਤੇ ਹਦਾਇਤਾਂ ਜਾਰੀ ਕਰਕੇ, ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਅਮਨਦੀਪ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ।
ਕਰਾਇਮ ਕੰਟਰੋਲ ਲਈ ਵਿਸ਼ੇਸ਼ ਯੋਜਨਾ
ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ 30 ਪੀ.ਸੀ.ਆਰ ਮੋਟਰਸਾਈਕਲ ਅਤੇ 04 ਪਹੀਆ ਵਾਹਨ, ਜਿਲ੍ਹਾ ਦੀਆਂ ਸਬ-ਡਿਵੀਜ਼ਨਾਂ ਵਿੱਚ ਲਗਾਤਾਰ ਡਿਊਟੀ ਕਰ ਰਹੇ ਹਨ। ਜਿਲ੍ਹਾ ਵਿੱਚ ਚੋਰੀ, ਖੋਹ ਅਤੇ ਹੋਰ ਸੰਗੀਨ ਅਪਰਾਧ ਵਾਲੇ ਖੇਤਰਾਂ ਦੀ ਪਛਾਣ ਕਰਕੇ ਮੁਲਾਜ਼ਮਾਂ ਨੂੰ ਮੋਬਾਈਲ ਪੀ.ਸੀ.ਆਰ ਵਾਹਨਾਂ ਤੇ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਐਸ.ਐਸ.ਪੀ ਦਫ਼ਤਰ ਵਿੱਚ ਸਾਰੀਆਂ ਪੀ.ਸੀ.ਆਰ ਮੋਟਰਸਾਈਕਲ ਟੀਮਾਂ ਅਤੇ 112 ਹੈਲਪਲਾਈਨ ਟੀਮਾਂ ਨੂੰ ਬੁਲਾ ਕੇ, ਉਨ੍ਹਾਂ ਦੀ ਡਿਊਟੀ ਦਾ ਰਿਵੀਊ ਕੀਤਾ ਗਿਆ। ਪਿਛਲੇ ਦਿਨਾਂ ਦੀਆਂ ਗਤੀਵਿਧੀਆਂ, ਰਿਸਪਾਂਸ ਟਾਈਮ ਅਤੇ ਸ਼ਿਕਾਇਤ ਮਿਲਣ ‘ਤੇ ਕਾਰਵਾਈ ਦੇ ਤਰੀਕੇ ਬਾਰੇ ਜਾਣਕਾਰੀ ਲਈ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਕਿਸੇ ਵੀ ਸ਼ਿਕਾਇਤਕਰਤਾ ਜਾਂ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *