ਬਰਸਾਤੀ ਪਾਣੀ ਦੀ ਮਾਰ ਹੇਠਾਂ ਆਏ ਪਿੰਡਾਂ ਨਾਲ ਚੱਟਾਨ ਵਾਂਗੂ ਖੜੇ ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ () – ਬੀਤੇ ਕਈ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਦੇ ਪਾਣੀ ਦੀ ਮਾਰ ਹੇਠਾਂ ਆਏ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਨਾਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਚੱਟਾਨ ਵਾਂਗ ਖੜੇ ਨਜ਼ਰ ਆ ਰਹੇ ਹਨ।ਖੁਦ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪਿੰਡ ਜਾਕੇ ਜਾਇਜ਼ਾ ਲੈਣ ਤੋਂ ਇਲਾਵਾ ਲੋੜੀਦੇ ਪ੍ਰਬੰਧ ਮੁਕੰਮਲ ਕਰਵਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਾਣੀ ਦੀ ਮਾਰ ਹੇਠਾਂ ਆਏ ਪਿੰਡ ਕੋਟਲੀ ਸੰਘਰ, ਉਦੇਕਰਨ, ਜਗਤ ਸਿੰਘ ਵਾਲਾ, ਭੰਗੇਵਾਲਾ, ਅਟਾਰੀ ਤੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸਡੀਐਮ ਮੈਡਮ ਬਲਜੀਤ ਕੌਰ, ਤਹਿਸੀਲਦਾਰ ਗੁਰਪ੍ਰੀਤ ਸਿੰਘ ਤੇ ਕਾਨੂੰਗੋ ਸੁਖਦੇਵ ਮੁਹੰਮਦ ਤੋਂ ਇਲਾਵਾ ਡਰੇਨ ਵਿਭਾਗ ਦੇ ਐਸਡੀਓ ਹਰਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।ਆਪਣੇ ਦੌਰੇ ਦੌਰਾਨ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਆਪਣੇ ਹਲਕੇ ਦੀ ਸਥਿਤੀ ਹਾਲੇ ਕੰਟਰੋਲ ਵਿੱਚ ਹੈ ਕਿਉਂਕਿ ਪਾਣੀ ਨੂੰ ਨਹਿਰਾਂ ਤੇ ਸੇਮ ਨਾਲਿਆਂ ਵਿੱਚ ਸੁੱਟਣ ਲਈ ਮੋਟਰਾਂ, ਲਿਫਟ ਪੰਪ ਤੇ ਹੋਰ ਪ੍ਰਬੰਧ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਸਖਤ ਆਦੇਸ਼ ਦਿੱਤੇ ਹਨ ਕਿ ਜਦੋਂ ਵੀ ਕੋਈ ਪਿੰਡ ਦੇ ਜਿੰਮੇਵਾਰ ਵਿਅਕਤੀ ਦਾ ਫੋਨ ਆਉਦਾ ਹੈ ਤਾਂ ਤੁਰੰਤ ਇਸ ਤੇ ਕਾਰਵਾਈ ਕੀਤੀ ਜਾਵੇ। ਵਿਧਾਇਕ ਕਾਕਾ ਬਰਾੜ ਦਾ ਲਗਾਤਾਰ ਪਿੰਡਾਂ ਨਾਲ ਰਾਬਤਾ ਬਣਿਆ ਹੋਇਆ ਹੈ ਜਦੋਂ ਵੀ ਕੋਈ ਲੋੜ ਹੋਵੇ ਤਾਂ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਕਰਨ ਲਈ ਵੀ ਵਚਨਬੱਧ ਹੈ।ਇਸ ਮੌਕੇ ਬਲਰਾਜ ਸਿੰਘ ਭੁੱਲਰ, ਉਪਕਾਰ ਸਿੰਘ, ਮਨਜੀਤ ਸਿੰਘ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਗੁਰਰਾਜ ਸਿੰਘ, ਸਰਪੰਚ ਨਿੱਕਾ ਸਿੰਘ, ਮਨੀ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ, ਗੋਬਿੰਦ ਸਿੰਘ, ਪਰਮਜੀਤ ਸਿੰਘ ਪੰਮਾ ਨੰਬਰਦਾਰ ਆਦਿ ਪਿੰਡ ਵਾਸੀ ਹਾਜ਼ਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *