ਸਿਵਲ ਸਰਜਨ ਵਲੋਂ ਅੱਖਾਂ ਦਾਨ ਪੰਦਰਵਾੜਾ ਸਬੰਧੀ ਜਾਗੁਰਕਤਾ ਪੋਸਟਰ ਕੀਤਾ ਜਾਰੀ

Spread the love

ਸ਼੍ਰੀ ਮੁਕਤਸਰ ਸਾਹਿਬ, 02 ਸਤੰਬਰ ()- ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਆਈ ਡੋਨੇਸ਼ਨ ਸੋਸਾਇਟੀ(ਰਜਿ) ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਵਿਖੇ ਆਈ ਡੋਨੇਸ਼ਨ ਸਬੰਧੀ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 25 ਅਗਸਤ ਤੋਂ 10 ਸਤੰਬਰ 2025 ਤੱਕ ਅੱਖਾਂਦਾਨ ਸਬੰਧੀ ਲੋਕਾਂ ਨੂੰ ਜਾਗਰੁਕ ਕਰਨ ਲਈ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੇ ਉਦੇਸ਼ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਜਾਗਰੁਕ ਕਰਨਾ ਹੈ।ਉਨ੍ਹਾ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਸਮਾਗਮ ਅਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨੇ੍ਹਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਸਾਨੂੰ ਨੇਤਰਦਾਨ ਦੀ ਜਾਗਰੁਕਤਾ ਮੁਹਿੰਮ ਨਾਲ ਜੁੜ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਅੰਨੇਪਣ ਦੇ ਸ਼ਿਕਾਰ ਲੋਕਾਂ ਨੂੰ ਜਿੰਦਗੀ ਵਿਚ ਨਵੀਂ ਰੋਸ਼ਨੀ ਲਿਆਂਦੀ ਜਾ ਸਕੇ। ਇਸ ਮੌਕੇ ਡਾ ਹਰਸ਼ ਮਹਿੰਦਰਾ ਅੱਖਾਂ ਦੇ ਰੋਗਾਂ ਦੇ ਮਾਹਿਰ ਸਿਵਲ ਹਸਤਪਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ਬਾਕੀ ਕਿਸੇ ਵੀ ਬੀਮਾਰੀ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਇਸ ਮੌਕੇ ਸੁਰਿੰਦਰ ਸਿੰਘ ਚਗਤੀ ਜਨਰਲ ਸਕੱਤਰ ਆਈ ਡੋਨੇਸ਼ਨ ਸੋਸਾਇਟੀ (ਰਜਿ) ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸੋਸਾਇਟੀ ਪਿਛਲੇ 25 ਸਾਲਾਂ ਤੋਂ ਇਸ ਖੇਤਰ ਵਿਚ ਕੰਮ ਕਰ ਰਹੀ ਹੈ ਅਤੇ ਹੁਣ ਤੱਕ 650 ਦੇ ਲਗਭਗ ਲੋਕਾਂ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾ ਚੁੱਕੀ ਹੈ ਜੋ ਕਿ ਲੋੜਵੰਦ ਵਿਅਕਤੀਆਂ ਦੇ ਮੁਫਤ ਅਪਰੇਸ਼ਨ ਕਰਵਾ ਕੇ ਲਗਵਾਈਆਂ ਜਾ ਚੁੱਕੀਆਂ ਹਨ ਅਤੇ ਸੋਸਾਇਟੀ ਵਲੋਂ ਇਹ ਕਾਰਜ ਲਗਾਤਾਰ ਜਾਰੀ ਹੈ ਉਨ੍ਹਾ ਕਿਹਾ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ 24 ਘੰਟੇ ਹੈਲਪ ਲਾਇਨ ਨੰਬਰ 9888602591 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਸੋਸਾਇਟੀ ਦੇ ਮੈਂਬਰ ਘਰ ਤੋਂ ਲਿਜਾ ਕੇ ਮ੍ਰਿਤਕ ਵਿਅਕਤੀ ਦੀਆਂ ਅੱਖਾਂ ਪ੍ਰਾਪਤ ਕਰਕੇ ਮੈਡੀਕਲ ਕਾਲਜਾਂ ਵਿਚ ਬਣੇ ਆਈ ਬੈਂਕ ਵਿਚ ਜਮ੍ਹਾ ਕਰਵਾ ਦਿੰਦੇ ਹਨ ਜਿੱਥੇ ਕਿ ਲੋੜਵੰਦ ਵਿਅਕਤੀਆਂ ਦੇ ਮੁਫਤ ਅਪਰੇਸ਼ਨ ਕਰਕੇ ਉਨਾਂ ਦੀ ਜਿੰਦਗੀ ਰੁਸ਼ਨਾਈ ਜਾ ਰਹੀ ਹੈ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਅੱਖਾਂ ਦਾਨ ਕਰਨ ਲਈ ਮੁਕਤੀਸਰ ਆਈ. ਬੈਂਕ ਸੋਸਾਇਟੀ ਸ਼੍ਰੀ ਮੁਕਤਸਰ ਸਾਹਿਬ ਜਾਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੋਬਾਇਲ ਨੰ. 9888650100 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਰਾਧਿਕਾ ਡੀਲਿੰਗ ਸਹਾਇਕ, ਭੁਪਿੰਦਰ ਸਿੰਘ ਸਟੈਨੋ, ਸੁਰਿੰਦਰ ਕੁਮਾਰ, ਸ਼ੰਮੀ ਤੇਰੀਆ ਪ੍ਰਧਾਨ ਨਗਰ ਕੌਂਸਲ ਆਦਿ ਹਾਜ਼ਰ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *