ਸ੍ਰੀ ਮੁਕਤਸਰ ਸਾਹਿਬ, 2 ਸਤੰਬਰ ()- ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਹੋਈ ਲਿਸਟ ਵਿੱਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪਾਰਟੀ ਵੱਲੋਂ ਦੋ ਜੁਝਾਰੂ ਸਾਥੀਆਂ ਤੇਜਿੰਦਰ ਸਿੰਘ ਧੂੜੀਆ ਨੂੰ ਟਰੇਡ ਵਿੰਗ ਦਾ ਅਤੇ ਪਿੰਡ ਵੱਟੂ ਤੋਂ ਸਰਪੰਚ ਜਸਕਰਨ ਸਿੰਘ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਜਿਸ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਥੀਆਂ ਨੂੰ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਨਵਨਿਯੁਕਤ ਅਹੁਦੇਦਾਰ ਤੇਜਿੰਦਰ ਸਿੰਘ ਧੂੜੀਆ ਅਤੇ ਜਸਕਰਨ ਸਿੰਘ ਨੇ ਜਿੱਥੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਉੱਥੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵੀ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰਦੇ ਸੀ, ਕਰਦੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਉਹ ਪੂਰੀ ਲਗਨ ਨਾਲ ਨਿਭਾਉਣਗੇ।ਇਸ ਮੌਕੇ ਅਮਰਿੰਦਰ ਸਿੰਘ, ਭਿੰਦਰ ਸਿੰਘ ਬਾਜਾ ਮਰਾੜ, ਪੂਰਨ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਬਲਦੇਵ ਸਿੰਘ, ਗੁਰਜਿੰਦਰ ਸਿੰਘ, ਚਰਨਜੀਤ ਸਿੰਘ ਮੈਂਬਰ, ਪ੍ਰਦੀਪ ਸਿੰਘ ਮੈਂਬਰ, ਜ਼ਸਵਿੰਦਰ ਸਿੰਘ, ਰਣਜੀਤ ਸਿੰਘ ਮੈਂਬਰ, ਪਰਮਬੀਰ ਸਿੰਘ ਬਰਾੜ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।






