ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਨਾਲ ਹੋਈ

Spread the love

ਸ੍ਰੀ ਮੁਕਤਸਰ ਸਾਹਿਬ, 02 ਸਤੰਬਰ () ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੁਨੀਅਨ ਰਜਿ 31 ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ ਤੇ ਕੰਮ ਕਰਦੇ ਵਰਕਰਾਂ ਦਾ ਈ ਐਸ ਆਈ ਸੀ ਕੱਟਿਆ ਜਾਂਦਾ ਹੈ, ਪਰ ਈ ਐਸ ਆਈ ਸੀ ਡਿਸਪੈਂਸਰੀ ਸ੍ਰੀ ਮੁਕਤਸਰ ਸਾਹਿਬ ਵਿਚ ਨਹੀਂ ਹੈ ਜਿਸ ਕਰਕੇ ਵਰਕਰਾਂ ਨੂੰ ਮਲੋਟ ਜਾ ਇਸ ਦਵਾਈ ਲੈਣੀ ਪੈਂਦੀ ਹੈ। ਜਿਸ ਕਰਕੇ ਵਰਕਰਾਂ ਨੂੰ ਬਹੁਤ ਮੁਸ਼ਕਲ ਆਉਂਦੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਈ ਐਸ ਆਈ ਸੀ ਡਿਸਪੈਂਸਰੀ ਦੀ ਮੰਗ ਨੂੰ ਹੱਲ ਕਰਨ ਗਏ। ਇਸ ਦੇ ਨਾਲ ਹੀ ਜੱਥੇਬੰਦੀ ਦੇ ਆਗੂ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਤੋਂ ਮੰਗ ਕੀਤੀ ਕਿ ਜਲ ਸਪਲਾਈ ਵਿਭਾਗ ਵਿਚ ਆਊਟਸੋਰਸ ਮੁਲਾਜ਼ਮਾਂ ਦੀਆ ਹਰ ਮਹੀਨੇ ਦਿੱਤੀਆਂ ਜਾਣ ਵਾਲੀਆਂ 4 ਰੈਸਟਾ ਦੇ ਪੈਸੇ ਨਹੀਂ ਦਿੱਤੇ ਜਾ ਰਹੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੋਕੇ ਉਪਰ ਹੀ ਜਲ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਮੰਡਲ 2 ਸ੍ਰੀ ਮੁਕਤਸਰ ਸਾਹਿਬ ਨੂੰ ਫੋਨ ਰਾਹੀਂ ਹਦਾਇਤ ਕੀਤੀ ਕਿ ਇਸ ਮਹੀਨੇ ਤੋਂ ਹੀ ਤਨਖਾਹਾਂ ਪੂਰੀਆਂ ਦਿੱਤੀਆਂ ਜਾਣ ਅਤੇ ਰੈਸਟਾ ਸੰਬੰਧੀ ਮੰਗਾਂ ਦਾ ਹੱਲ ਇਸ ਮਹੀਨੇ ਹੀ ਕੀਤਾ ਜਾਵੇ। ਇਸ ਮੌਕੇ ਤੇ ਗੁਰਸੇਵਕ ਸਿੰਘ ਰੰਧਾਵਾ, ਤਰਲੋਕ ਸਿੰਘ, ਹਰਜੀਤ ਸਿੰਘ, ਸੋਰਵ ਮਿਗਲਾਨੀ, ਗੁਰਦੇਵ ਸਿੰਘ ਅਤੇ ਸਤਵਿੰਦਰ ਸਿੰਘ ਕੰਡਾ ਆਦਿ ਹਾਜ਼ਰ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *