ਹਲਕਾ ਇੰਚਾਰਜ ਹਰਜੀ ਮਾਨ ਨੇ ਡਾ. ਚੱਬੇਵਾਲ ਦੇ ਨਾਲ ਕੀਤਾ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ

Spread the love

ਫਗਵਾੜਾ 3 ਸਤੰਬਰ ( ਪ੍ਰੀਤ ਕੌਰ ਪ੍ਰੀਤੀ         ) ਭਾਰੀ ਬਰਸਾਤ ਦੇ ਨਾਲ ਫਗਵਾੜਾ ਵਿਧਾਨਸਭਾ ਹਲਕੇ ਦੇ ਪਿੰਡਾਂ ‘ਚ ਬਣੇ ਹੜਾਂ ਦੇ ਹਾਲਾਤ ਦਾ ਜਾਇਜਾ ਲੈਣ ਲਈ ਅੱਜ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਦੇ ਨਾਲ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ। ਪਿੰਡ ਮਹੇੜੂ, ਖਜੂਰਲਾ, ਭਾਖੜੀਆਣਾ ਅਤੇ ਵਾਹਦ ਵਿਖੇ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲੈਣ ਸਮੇਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਡਾ. ਅਕਸ਼ਿਤਾ ਗੁਪਤਾ ਏ.ਡੀ.ਸੀ. ਫਗਵਾੜਾ, ਜਸ਼ਨਜੀਤ ਸਿੰਘ ਐਸ.ਡੀ.ਐਮ. ਫਗਵਾੜਾ, ਭਰਤ ਭੂਸ਼ਣ ਡੀ.ਐਸ.ਪੀ. ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ। ਆਪ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੁਕਸਾਨੇ ਗਏ ਮਕਾਨਾਂ ਨੂੰ ਦੇਖਿਆ ਅਤੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਰਾਹਤ ਸਮੱਗਰੀ ਵੀ ਭੇਂਟ ਕੀਤੀ। ਡਾ. ਚੱਬੇਵਾਲ ਅਤੇ ਹਰਜੀ ਮਾਨ ਨੇ ਕਿਹਾ ਕਿ ਇਸ ਕੁਦਰਤੀ ਆਫਤ ਦੇ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰ ਵਲੋਂ ਹਰ ਸੰਭਵ ਮੱਦਦ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਕੈਬਿਨੇਟ ਮੰਤਰੀ ਖੁਦ ਹੜ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਹਾਲਾਤ ਦਾ ਜਾਇਜਾ ਲੈ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੀ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਮੁਆਵਜੇ ਦਾ ਪ੍ਰਬੰਧ ਕੀਤਾ ਜਾ ਸਕੇ। ਉਹਨਾਂ ਭਰੋਸਾ ਦਿੱਤਾ ਕਿ ਮਕਾਨਾਂ, ਫਸਲਾਂ ਅਤੇ ਡੰਗਰਾਂ ਆਦਿ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਰਾਣੀ ਸਰਪੰਚ ਮਹੇੜੂ, ਮੀਨਾ ਸਰਪੰਚ ਭਖੜੀਆਣਾ, ਮਨਦੀਪ ਸਿੰਘ, ਪਿਆਰਾ ਸਰਪੰਚ ਖਜੂਰਲਾ, ਰਾਮ ਲੁਭਾਇਆ ਸਰਪੰਚ ਨਾਨਕ ਨਗਰੀ, ਰਿੱਕੀ ਨਾਨਕ ਨਗਰੀ, ਸਤਨਾਮ ਸਿੰਘ ਸ਼ਾਮਾ ਸਾਬਕਾ ਬਲਾਕ ਸਮਤੀ ਮੈਂਬਰ, ਜੋਗਾ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।
ਤਸਵੀਰ ਸਮੇਤ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *