ਸੰਯੁਕਤ ਕਿਸਾਨ ਮੋਰਚਾ ਸ੍ਰੀ ਮੁਕਤਸਰ ਸਾਹਿਬ ਦੀ ਹੋਈ ਵਿਸੇਸ਼ ਮੀਟਿੰਗ

Spread the love

ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਜਿਸ ਵਿੱਚ ਕਿਸਾਨ ਆਗੂਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮੱਦਦ ਲਈ ਕਈ ਅਹਿਮ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਬੀ.ਕੇ.ਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀ.ਕੇ.ਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਕੌਮੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਬੀ.ਕੇ.ਯੂ (ਬੋਘ ਮਾਨਸਾ) ਦੇ ਜਿਲ੍ਹਾ ਆਗੂ ਬਲਜਿੰਦਰ ਸਿੰਘ ਗੁਰੂਸਰ, ਬੀ.ਕੇ.ਯੂ ਕ੍ਰਾਂਤੀਕਾਰੀ ਦੇ ਜਿਲਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ ਨੇ ਬੋਲਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸਮੂਹ ਪੰਜਾਬ ਵਿੱਚ, ਖਾਸ ਤੌਰ ’ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਰਾਹਤ ਕੈਂਪ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੀੜਤ ਲੋਕਾਂ ਤੱਕ ਸਹੀ ਸਹਾਇਤਾ ਪਹੁੰਚਾਈ ਜਾ ਸਕੇ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਵਰਤੋਂ ਅਨੁਸਾਰ ਲੋੜੀਂਦਾ ਸਾਰਾ ਸਮਾਨ ਜੋ ਕਿਸਾਨ ਜਥੇਬੰਦੀਆਂ ਪਿੰਡ ਪਿੰਡ ਤੋਂ ਇਕੱਠਾ ਕਰਨਗੀਆਂ ਫ਼ਿਰ ਉਹ ਰਾਹਤ ਕੈਂਪ ਵਿੱਚ ਪਹੁੰਚਦਾ ਕਰਨਗੀਆਂ ਅਤੇ ਫਿਰ ਅਸਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਹ ਕੈਂਪ ਲੰਮੇ ਸਮੇਂ ਤੱਕ ਜਾਰੀ ਰਹਿਣਗੇ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਕਣਕ ਦਾ ਬੀਜ, ਖਾਦ ਅਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹੜਾਂ ਨਾਲ ਹੋਏ ਨੁਕਸਾਨ ਨਾਲ ਕਿਸਾਨਾਂ ਮਜ਼ਦੂਰਾਂ ਦੇ ਹਰੇਕ ਪਰਿਵਾਰ ਨੂੰ 1 ਲੱਖ ਰੁਪਏ ਉਜਾੜਾ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 70,000 ਅਤੇ ਗੰਨੇ ਲਈ ਪ੍ਰਤੀ ਏਕੜ 1 ਲੱਖ ਜਾਰੀ ਕੀਤਾ ਜਾਵੇ, ਜਾਨੀ ਨੁਕਸਾਨ ਲਈ 10 ਲੱਖ ਮੁਆਵਜ਼ਾ ਦਿੱਤਾ ਜਾਵੇ ਅਤੇ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਪਸ਼ੂ 1 ਲੱਖ ਰੁਪਏ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਦੇ ਡਿੱਗੇ ਘਰਾਂ ਦੇ ਨੁਕਸਾਨ ਲਈ ਪ੍ਰਤੀ ਘਰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਬੈਕਾਂ, ਆੜਤੀਆਂ ਵੱਲੋਂ ਕਰਜ਼ੇ ਦੀ ਵਸੂਲੀ ਫਿਲਹਾਲ ਰੋਕੀ ਜਾਵੇ ਅਤੇ ਉਸਦਾ ਵਿਆਜ ਮੁਆਫ ਕੀਤਾ ਜਾਵੇ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਬਰਸਾਤਾਂ ਆਉਣ ਤੋਂ ਪਹਿਲਾਂ ਨਦੀਆਂ-ਨਾਲਿਆਂ ਦੀ ਸਫਾਈ ਕਰਨੀ ਚਾਹੀਦੀ ਹੈ ਅਤੇ ਬੰਨ੍ਹ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ ਤਾਂ ਹੀ ਲੋਕਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਮੌਕੇ ਭਿੰਦਰ ਸਿੰਘ ਲੰਬੀ ਢਾਬ, ਜਸਕਰਨ ਸਿੰਘ ਬੂੜਾ ਗੁੱਜਰ, ਹਰਪ੍ਰੀਤ ਸਿੰਘ ਗੋਨਿਆਣਾ, ਸੁਖਚੈਨ ਸਿੰਘ ਪੱਕੀ ਟਿੱਬੀ, ਸ਼ਮਸ਼ੇਰ ਸਿੰਘ ਕਬਰਵਾਲਾ, ਬਲਦੇਵ ਸਿੰਘ ਹਰੀਕੇ ਕਲਾਂ, ਕੁਲਦੀਪ ਸਿੰਘ ਥਾਂਦੇਵਾਲਾ ਅਤੇ ਹੋਰ ਕਿਸਾਨ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *