ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੀ 350 ਵੀਂ ਵਰੇਗੰਢ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਏ ਜਾਣ ਦਾ ਐਲਾਨ ਕਰ ਕੇ ਪੁਰਾਣੀ ਮੰਗ ਨੂੰ ਪੂਰਾ ਕਰੇ

Spread the love
ਸ੍ਰੀ ਅਨੰਦਪੁਰ ਸਾਹਿਬ 5 ਸਤੰਬਰ ( ਭਾਰਦਵਾਜ) ਅਮਨ ਤੇ ਵਿਕਾਸ ਕਮੇਟੀ ਸ੍ਰੀ ਅਨੰਦਪੁਰ ਸਾਹਿਬ  ਨੇ ਇਕ ਹੰਗਾਮੀ ਮੀਟਿੰਗ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਇਆ ਜਾਵੇ।ਜਿਸ ਪਾਰੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਇਆ ਜਾਵੇਗਾ।ਇਹ ਬਿਆਨ ਜਾਰੀ ਕਰਦਿਆਂ ਅਮਨ ਤੇ ਵਿਕਾਸ ਕਮੇਟੀ ਦੇ ਕਨਵੀਨਰ ਸ. ਜੰਗ ਸਿੰਘ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀ ਵਰੇਗੰਢ ਆ ਰਹੀ ਹੈ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਬਣਾਏ ਜਾਣ ਦਾ ਐਲਾਨ ਕਰਨਾ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰੇਗਾ।ਆਸ ਹੈ ਸਰਕਾਰ ਆਪਣੇ ਪਹਿਲਾਂ ਕੀਤੇ ਹੋਏ ਐਲਾਨ ਤੇ ਫੁੱਲ ਚੜਾਏਗੀ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *