ਨਵਾਂਗਰਾਓ ਵਿਖੇ ਪ੍ਰੈਸ ਕਲੱਬ ਵੱਲੋਂ ਸ. ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ 

Spread the love
  – ਹੋਰ ਆਗੂਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਨਿਊ ਚੰਡੀਗੜ੍ਹ, 24 ਮਾਰਚ (ਬਜੀਦਪੁਰ) – ਨਵਾਂ ਗਰਾਓ- ਮੁੱਲਾਂਪੁਰ- ਮਾਜਰੀ ਪ੍ਰੈਸ ਕਲੱਬ ਵੱਲੋਂ ਸ. ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਸਬੰਧੀ ਨਵਾਂਗਰਾਓ ਸਥਿਤ ਸ. ਭਗਤ ਸਿੰਘ ਚੌਕ ਵਿੱਚ ਰੱਖੇ ਪ੍ਰੋਗਰਾਮ ਦੌਰਾਨ ਕਲੱਬ ਪ੍ਰਧਾਨ ਜੇ.ਕੇ. ਬੱਤਾ, ਚੇਅਰਮੈਨ ਰਵਿੰਦਰ ਸਿੰਘ ਬਜੀਦਪੁਰ, ਚਿਰੰਜੀਵ ਰਾਜੂ ਵਰਮਾ, ਸਤਨਾਮ ਸਿੰਘ ਸਿਸਵਾਂ, ਰਵਿੰਦਰ ਭਾਟੀਆ, ਅਤੁਲ ਅਰੋੜਾ, ਸਤਨਾਮ ਸਿੰਘ ਸੱਤੂ, ਦਿਲਬਰ ਸਿੰਘ ਖੈਰਪੁਰ, ਗੁਰਪ੍ਰੀਤ ਸਿੰਘ ਸੁਮਨ ਮੁੱਲਾਂਪੁਰ ਅਤੇ ਟ੍ਰੈਫਿਕ ਪੁਲਿਸ ਇੰਚਾਰਜ਼ ਜਗੀਰ ਸਿੰਘ, ਏ ਐਸ ਆਈ ਨਿਰਭੈ ਸਿੰਘ, ਕਾਂਸਲ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਐਨ ਡੀ ਤਿਵਾੜੀ, ਮਾਰਕੀਟ ਕਮੇਟੀ ਦੇ ਪ੍ਰਧਾਨ ਉਮੇਸ਼ ਗੁਲਿਆਨੀ, ਅਤੇ ਹੋਰ ਹਾਜ਼ਰ ਅਹੁਦੇਦਾਰਾਂ ਨੇ ਕਿਹਾ ਕਿ ਇਹ ਦਿਨ ਦੇਸ਼ ਦੇ ਇਤਿਹਾਸ ਵਿੱਚ ਬਹੁਤ ਮਹੱਤਵ ਰੱਖਦਾ ਹੈ। ਇਸੇ ਲਈ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਕਾਰਵਾਈ ਸ਼੍ਰੀ ਅਤੁਲ ਅਰੋੜਾ ਦੁਆਰਾ ਚਲਾਈ ਗਈ। ਇਸ ਮੌਕੇ ਪੁੱਜੇ ਪੰਜਾਬ ਭਾਜਪਾ ਦੇ ਕਾਨੂੰਨੀ ਸੈੱਲ ਕਨਵੀਨਰ ਐਡਵੋਕੇਟ ਐਨ ਕੇ ਵਰਮਾ ਤੇ ਭਾਜਪਾ ਆਗੂ  ਸੁਖਵਿੰਦਰ ਸਿੰਘ ਗੋਲਡੀ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮੂਹ ਪੱਤਰਕਾਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਚੜ੍ਹਾਕੇਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇ ਅਸੀਂ ਸਾਰੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸ਼ਹੀਦ ਸਾਥੀਆਂ ਨੂੰ ਯਾਦ ਕਰਦੇ ਹਾਂ ਕਿਉਂਕਿ ਉਨ੍ਹਾਂ ਦੀ ਕੁਰਬਾਨੀ ਪੂਰੇ ਦੇਸ਼ ਵਾਸੀਆਂ ਲਈ ਵੱਡਾ ਅਹਿਸਾਨ ਹੈ। ਨੌਜਵਾਨ ਤ੍ਰਿਪਤਪਾਲ ਸਿੰਘ ਸਿੱਧੂ ਨੇ ਭਗਤ ਸਿੰਘ ਅਤੇ ਸ਼ਹੀਦਾਂ ਨੂੰ ਸਮਰਪਿਤ ਦੋ ਦੇਸ਼ ਭਗਤੀ ਦੇ ਗੀਤ ਗਾਏ। ਇੱਕ ਛੋਟੀ ਬੱਚੀ ਅਲੀਜ਼ਾ ਨੇ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ ਰੰਗ ਦੇ” ਗੀਤ ਗਾ ਕੇ ਦਰਸ਼ਕਾਂ ਨੂੰ ਮੋਹਿਤ ਕਰ ਦਿੱਤਾ। ਇਸ ਮੌਕੇ ਉਮੇਸ਼ ਗੁਪਤਾ, ਰਾਮ ਗੋਪਾਲ ਠਾਕੁਰ, ਚੰਦਰ ਪ੍ਰਕਾਸ਼, ਜਸਬੀਰ ਸਿੰਘ, ਪੰਚ ਰਾਮ, ਰਾਜੇਸ਼ ਗੁਪਤਾ, ਪ੍ਰੇਮ ਬਾਂਸਲ, ਨਰੇਸ਼ ਕੁਮਾਰ, ਕੌਂਸਲਰ ਪ੍ਰਮੋਦ ਕੁਮਾਰ, ਹਰਪ੍ਰੀਤ ਸਿੰਘ ਸਿੱਧੂ, ਨਰੇਸ਼ ਕੁਮਾਰ, ਮਨੋਜ ਕੁਮਾਰ ਆਦਿ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ।
  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *