ਪਿੰਡ ਬੀੜ ਬਹਿਮਣ ਦੇ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ 

Spread the love
ਬਠਿੰਡਾ 24 ਮਾਰਚ (ਸੁਰਿੰਦਰਪਾਲ ਸਿੰਘ): ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਪਰ ਮੁਹਿੰਮ ਦੀ ਫੂਕ ਉਸ ਵੇਲੇ ਨਿਕਲ ਜਾਂਦੀ ਹੈ,ਜਦੋਂ ਕਿਸੇ ਨਾ ਕਿਸੇ ਪਿੰਡ ਦਾ ਨੌਜਵਾਨ ਨਸ਼ੇ ਦੇ ਟੀਕੇ ਜਾਂ ਵੱਧ ਮਾਤਰਾ ਵਿੱਚ ਨਸ਼ਾ ਲੈਣ ਕਰਕੇ ਸਿਵਿਆਂ ਦੇ ਰਾਹ ਪੈ ਜਾਂਦਾ ਹੈ। ਇਸੇ ਤਹਿਤ ਹੀ ਜਿਲਾ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬੀੜ ਬਹਿਮਣ ਦੇ ਨੌਜਵਾਨ ਦੀ ਵੱਧ ਪਾਤਰਾ ਵਿੱਚ ਨਸ਼ਾ ਲੈਣ ਕਰਕੇ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ ਇਹ ਕੁਆਰਾ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਮਰਨ ਵਾਲੇ ਨੌਜਵਾਨ ਸਮੇਤ ਪਿੰਡ ਦੇ ਕਈ ਮੁੰਡਿਆਂ ਦਾ ਇੱਕ ਗਰੁੱਪ ਸੀ,ਜਿਸ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ।ਸੂਤਰਾਂ ਅਨੁਸਾਰ ਇਹਨਾਂ ਨਸ਼ੇੜੀਆਂ ਦੇ ਗਰੁੱਪ ਵੱਲੋਂ ਪਿੰਡ ਦੇ ਗੁੰਜਾਇਸ਼ ਰੱਖਣ ਵਾਲੇ ਪਰਿਵਾਰਾਂ ਦੇ ਨਾਬਾਲਗ ਬੱਚਿਆਂ ਨੂੰ ਕਿਸੇ ਬਹਾਨੇ ਚੁੰਗਲ ਵਿੱਚ ਫਸਾਇਆ ਜਾਂਦਾ ਸੀ ਤੇ ਉਹਨਾਂ ਤੋਂ ਹੀ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਸੀ।ਇਸ ਸਬੰਧੀ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਨਸ਼ਾ ਕਰਨ ਵਾਲੇ ਅਜਿਹੇ 10 ਦੇ ਕਰੀਬ ਹੋਰ ਵੀ ਹਨ,ਜੋ ਨਸ਼ਾ ਲੈ ਰਹੇ ਹਨ। ਨਸ਼ੇ ਨਾਲ ਇਸ ਤਰ੍ਹਾਂ ਲਗਾਤਾਰ ਮਰ ਰਹੇ ਨੌਜਵਾਨਾਂ ਕਰਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜਾ ਹੁੰਦਾ ਹੈ।
  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *