ਅਕਾਲੀ ਆਗੂ ਨਾਨਕਪੁਰ ਅਤੇ ਹਲਕਾ ਇੰਚਾਰਜ ਖੁਰਾਣਾ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ 

Spread the love
ਕਪੂਰਥਲਾ ,25 ਮਾਰਚ ( ਕੌੜਾ ) – ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਅਤੇ ਫਗਵਾੜਾ ਤੋਂ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਵੱਲੋਂ ਆਪਣੇ ਨਾਲ਼ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ਼ ਮੁਲਾਕਾਤ ਕਰਕੇ ਆਪਣੇ ਆਪਣੇ ਵਿਧਾਨ ਸਭਾ ਖੇਤਰਾਂ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਲਤਾਨਪੁਰ ਲੋਧੀ ਹਲਕੇ ਦੀ ਮੌਜੂਦਾ ਸਥਿਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ ਕਿ 2027 ਦੇ ਮਿਸ਼ਨ ਨੂੰ ਲੈਕੇ ਪਾਰਟੀ ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇ ਅਤੇ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ਼ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨਗੇ।ਇਸ ਮੌਕੇ ਸੁਖਦੇਵ ਸਿੰਘ ਨਾਨਕਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਸੁਲਤਾਨਪੁਰ ਲੋਧੀ ਅਤੇ ਸਮੁੱਚੇ ਦੁਆਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰਨਗੇ।ਇਸ ਮੌਕੇ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਵਿਰਦੀ, ਸਤਨਾਮ ਸਿੰਘ ਰਾਮੇ, ਮਹਿੰਦਰ ਸਿੰਘ ਸਾਬਕਾ ਸਰਪੰਚ,ਅਰੁਨਦੀਪ ਸਿੰਘ ਸੈਦਪੁਰ, ਅਮਰਜੀਤ ਸਿੰਘ ਕੋਲੀਆਂ ਵਾਲ, ਮਹਿੰਦਰ ਸਿੰਘ ਭਵਾਨੀਪੁਰ, ਸਿਮਰਜੀਤ ਸਿੰਘ ਸੈਦਪੁਰ ਆਦਿ ਹਾਜ਼ਰ ਸਨ।
  • Related Posts

    ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ 

    Spread the love

    Spread the love ਬਠਿੰਡਾ 17 ਸਤੰਬਰ (ਪੱਤਰ ਪ੍ਰੇਰਕ):ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸਸੀ ਵਿਭਾਗ ਦੇ ਜਨਰਲ ਸਕੱਤਰ ਹਨ, ਉਹਨਾਂ ਨੂੰ ਇੱਕ ਹੋਰ ਅਹਿਮ…

    ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

    Spread the love

    Spread the loveਬਲਾਚੌਰ, 17 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਭਾਰਤੀ ਜਨਤਾ ਪਾਰਟੀ ਦੀ ਵਿਜੇ ਭਾਟੀਆ ਸੰਡਰੇਵਾਲ , ਬਲਾਚੌਰ ਟੀਮ ਵੱਲੋਂ ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਉਨ੍ਹਾਂ…

    Leave a Reply

    Your email address will not be published. Required fields are marked *