ਭਾਜਪਾ ਨੂੰ ਧਰਮਕੋਟ ਖੇਤਰ ਵਿੱਚ ਮਜ਼ਬੂਤੀ, ਅਕਾਲੀ ਦਲ ਦੇ ਸਾਬਕਾ ਵਰਕਰ ਬਲਵੰਤ ਸਿੰਘ ਬੱਗਾ ਭਾਜਪਾ ਵਿੱਚ ਸ਼ਾਮਿਲ

Spread the love
ਧਰਮਕੋਟ/ਜਲਾਲਾਬਾਦ, 25 ਮਾਰਚ (ਹਰਜੀਤ ਸਿੰਘ ਬਹਿਲ) : ਜਲਾਲਾਬਾਦ ਪੂਰਬੀ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਦਵਿੰਦਰ ਸਿੰਘ ਮਾਨ (ਸਰਕਲ ਪ੍ਰਧਾਨ, ਕਿਸ਼ਨਪੁਰਾ ਕਲਾਂ) ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਭਾਜਪਾ ਨੂੰ ਵੱਡੀ ਮਜ਼ਬੂਤੀ ਮਿਲੀ ਜਦੋਂ ਅਕਾਲੀ ਦਲ ਦੇ ਸਾਬਕਾ ਵਰਕਰ ਅਤੇ ਮੈਂਬਰ ਬਲਵੰਤ ਸਿੰਘ ਬੱਗਾ ਨੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਐਸ.ਸੀ. ਮੋਰਚਾ ਪ੍ਰਧਾਨ ਲਵਪ੍ਰੀਤ ਸਿੰਘ ਦੀ ਪ੍ਰੇਰਣਾ ਸਦਕਾ ਬਲਵੰਤ ਸਿੰਘ ਬੱਗਾ ਨੇ ਭਾਜਪਾ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ‘ਤੇ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਦੇਸ਼ ਅਤੇ ਰਾਜ ਦੀ ਤਰੱਕੀ ਲਈ ਭਾਜਪਾ ਹੀ ਸਭ ਤੋਂ ਯੋਗ ਪਲੇਟਫਾਰਮ ਹੈ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕੰਵਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਇੰਚਾਰਜ ਧਰਮਕੋਟ ਸ਼ਮਸ਼ੇਰ ਸਿੰਘ ਕੈਲਾ ਵੱਲੋਂ ਬਲਵੰਤ ਸਿੰਘ ਬੱਗਾ ਨੂੰ ਸਿਰੋਪਾ ਪਾ ਕੇ ਭਾਜਪਾ ਵਿੱਚ ਸਨਮਾਨ ਨਾਲ ਸ਼ਾਮਿਲ ਕਰਵਾਇਆ ਗਿਆ। ਉਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਵਿੱਚ ਇਮਾਨਦਾਰ ਅਤੇ ਜ਼ਮੀਨੀ ਪੱਧਰ ਦੇ ਕਰਮਚਾਰੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਸਰਕਾਰ ਦੀਆਂ ਨੀਤੀਆਂ ਪਹੁੰਚਾਉਣ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਮਾਨ, ਪ੍ਰਦੀਪ ਸਿੰਘ ਤਲਵੰਡੀ, ਭੰਗੇਰੀਆਂ, ਗੁਰਬੀਰ ਸਿੰਘ ਰਟੌਲ, ਲਵਪ੍ਰੀਤ ਸਿੰਘ ਜਲਾਲਾਬਾਦ ਸਮੇਤ ਕਈ ਹੋਰ ਭਾਜਪਾ ਵਰਕਰ ਮੌਜੂਦ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *