ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਿਰੋਜ਼ਪੁਰ ਵਲੋ ਕੀਤੀ ਗਈ ਨਿਵੇਕਲੀ ਪਹਿਲ।

Spread the love
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੋਜ਼ਵਾਨਾਂ ਨੂੰ ਅਲੱਗ-ਅਲੱਗ ਖੇਡਾਂ ਕਰਵਾ ਕੇ ਕੀਤਾ ਗਿਆ ਉਤਸ਼ਾਹਿਤ।
ਫਿਰੋਜ਼ਪੁਰ  25  ਮਾਰਚ (ਅਸ਼ੋਕ ਭਾਰਦਵਾਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਫਿਰੋਜਪੁਰ ਸ਼੍ਰੀਮਤੀ ਰੀਚਿਕਾ ਨੰਦਾ ਜੀ ਦੀ ਦੇਖ-ਰੇਖ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਾਰੇ ਕੇ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸ਼ਹੀਦ ਭਗਤ ਸਿੰਘ,ਰਾਜਗੁਰੁ,ਸੁਖਦੇਵ ਮੈਮੋਰਿਅਲ ਸੋਸਾਇਟੀ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੁਕਤ ਕਰਨ ਲਈ ਮਿਤੀ.23-03-26 ਨੂੰ ਅਲੱਗ ਅਲੱਗ ਦੀਆਂ ਖੇਡਾ ਕਰਵਾਇਆਂ ਗਈਆਂ ਉਕਤ ਦਰਸਾਇਆਂ ਗਈਆਂ ਖੇਡਾਂ ਵਿੱਚ ਨੋਜਵਾਨਾਂ ਦੇ ਕਬੱਡੀ ਅਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ ਅਤੇ ਇਸ ਤੋਂ ਇਲਾਵਾ ਲੰਮੀ ਅਤੇ ਉੱਚੀ ਛਾਲ ਦੇ ਮੁਕਾਬਲੇ ਵੀ ਕਰਵਾਏ ਗਏ। ਉਕਤ ਖੇਡਾਂ ਕਰਵਾਉਣ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡਾ ਪ੍ਰਤੀ ਪ੍ਰੇਰਿਤ ਕਰਨਾਂ , ਸ੍ਰੀ ਮਤੀ ਰੀਚਿਕਾ ਨੰਦਾ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫਿਰੋਜਪੁਰ ਦੁਆਰਾ ਨਸ਼ਿਆਂ ਨਾਲ ਘਰ ਖਤਮ ਹੋ ਰਹੇ ਹਨ ਨੋਜਾਵਾਨਾਂ ਨੂੰ ਖੇਡਾ ਵੱਲ ਪ੍ਰੇਰਿਤ ਕਰਕੇ ਸਮਾਜ ਨਸ਼ੇ ਦੇ ਕਲੰਕ ਨੂੰ ਖਤਮ ਕਰਨਾਂ ਹੈ। ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ ।ਇਸ ਮੋਕੇ ਸ਼ਹੀਦ ਭਗਤ ਸਿੰਘ, ਰਾਜਗੂਰੁ, ਸੁਖਦੇਵ ਮੈਮੋਰਿਅਲ ਸੋਸਾਇਟੀ ਦੇ ਸਹਿਯੋਗ ਨਾਲ ਜੇਤੋ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *