ਹਲਕਾ ਘਨੌਰ ਚ ਮਾਇਨਿੰਗ ਖ਼ਿਲਾਫ਼ 28 ਮਾਰਚ ਨੂੰ ਸਰਬ ਸਾਂਝਾ ਇਕੱਠ, ਵੱਖ ਵੱਖ ਪਾਰਟੀਆਂ ਦੇ ਆਗੂਆਂ ਨੂੰ ਸਦਾ 

Spread the love
 ਘਨੌਰ 25 ਮਾਰਚ (ਅਭਿਸ਼ੇਕ ਸੂਦ) ਘਨੌਰ ਨੇੜ੍ਹਲੇ ਪਿੰਡ ਮੰਜੋਲੀ ਵਿੱਚ ਘੱਗਰ ਦਰਿਆ ਚ ਚਲ ਰਹੀ ਮਾਇਨਿੰਗ ਖ਼ਿਲਾਫ਼ 28 ਮਾਰਚ ਨੂੰ ਸਰਬ ਸਾਂਝਾ ਇਕੱਠ ਰੱਖਿਆ ਗਿਆ ਹੈ ਜਿੱਸ ਵਿੱਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਤੇ ਉਹਦੇਦਾਰਾਂ ਨੂੰ ਪਹੁੰਚਣ ਦਾ ਸਦਾ ਦਿੱਤਾ ਗਿਆ ਹੈ।ਹਲਕਾ ਘਨੌਰ ਵਿਚ ਘੱਗਰ ਦਰਿਆ ਵਿੱਚ ਪੈ ਰਹੇ ਪਾੜਾਂ ਅਤੇ ਨਜਾਇਜ਼ ਮਾਇਨਿੰਗ ਦੇ ਮਸਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਸੇਵਕ ਸਿੰਘ ਅੰਟਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ 28 ਮਾਰਚ ਨੂੰ ਪਿੰਡ ਮੰਜੋਲੀ ਵਿਖੇ ਸਰਬ ਸਾਂਝਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਇਕੱਠ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ, ਕਿਸਾਨ ਯੂਨੀਅਨਾਂ ਅਤੇ ਸਮਾਜ ਸੁਧਾਰਕ ਕਲੱਬਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ ਤਾਂ ਜੋ ਘੱਗਰ ਦੇ ਬੰਨਾਂ ਦੇ ਮਸਲੇ ਦਾ ਪੱਕਾ ਹੱਲ ਲੱਭਿਆ ਜਾ ਸਕੇ।ਪ੍ਰੈਸ ਕਾਨਫਰੰਸ ਦੌਰਾਨ ਗੁਰਸੇਵਕ ਸਿੰਘ ਅੰਟਾਲ ਨੇ ਕਿਹਾ ਕਿ ਘੱਗਰ ਵਿੱਚ ਪੈ ਰਹੇ ਪਾੜ ਕੁਦਰਤੀ ਨਹੀਂ ਹਨ, ਸਗੋਂ ਸਰਕਾਰਾਂ ਦੀ ਸ਼ਹਿ ਨਾਲ ਹੋ ਰਹੀ ਨਜਾਇਜ਼ ਮਾਇਨਿੰਗ ਦਾ ਨਤੀਜਾ ਹਨ। ਉਨ੍ਹਾਂ ਦੱਸਿਆ ਕਿ ਰਾਮਪੁਰ ਦੇ ਪੁਲ ਨੇੜੇ ਕਰੀਬ 70 ਤੋਂ 80 ਫੁੱਟ ਚੌੜਾ ਵੱਡਾ ਪਾੜ ਜੇ.ਸੀ.ਬੀ. ਮਸ਼ੀਨਾਂ ਨਾਲ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਰਾਜਨੀਤਿਕ ਪਾਰਟੀ ਜਾਂ ਵੋਟਾਂ ਦਾ ਨਹੀਂ, ਸਗੋਂ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਅਤੇ ਘਰਾਂ ਤੇ ਖੇਤੀਬਾੜੀ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਹੜਾਂ ਦੇ ਸਮੇਂ ਲੋਕਾਂ ਦੇ ਘਰਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਜਦਕਿ ਇੱਕ ਆਮ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਮੁਸ਼ਕਿਲ ਨਾਲ ਇਕ ਵਾਰ ਘਰ ਬਣਾਉਂਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਸਨੌਰ ਹਲਕੇ ਵਿੱਚ ਘੱਗਰ ਦੇ ਬੰਨਾਂ ਨੂੰ ਪੱਥਰ ਲਗਾ ਕੇ ਪੱਕਾ ਕੀਤਾ ਜਾ ਸਕਦਾ ਹੈ ਤਾਂ ਫਿਰ ਘਨੌਰ ਹਲਕੇ ਵਿੱਚ ਇਹ ਕੰਮ ਕਿਉਂ ਨਹੀਂ ਕੀਤਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਸਨੌਰ ਹਲਕੇ ਦਾ ਤਾਂ ਵਿਧਾਇਕ ਵੀ ਗ੍ਰਿਫਤਾਰ ਹੈ , ਜਦਕਿ ਘਨੌਰ ਹਲਕੇ ਦਾ ਵਿਧਾਇਕ ਮੌਜੂਦ ਹੋਣ ਦੇ ਬਾਵਜੂਦ ਇੱਥੇ ਘੱਗਰ ਦੇ ਬੰਨਾਂ ਨੂੰ ਪੱਕਾ ਕਰਨ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ।ਅੰਟਾਲ ਨੇ ਦੋਸ਼ ਲਾਇਆ ਕਿ ਸਰਕਾਰ ਹਰ ਸਾਲ ਹੜਾਂ ਤੋਂ ਬਚਾਅ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਦੀ ਹੈ, ਪਰ ਜ਼ਮੀਨੀ ਪੱਧਰ ‘ਤੇ ਕੋਈ ਪੱਕਾ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ
ਮੰਗ ਕੀਤੀ ਕਿ ਘੱਗਰ ਦੀ ਸਫਾਈ ਦੌਰਾਨ ਨਿਕਲ ਰਹੀ ਮਿੱਟੀ ਨੂੰ ਵੇਚਣ ਦੀ ਬਜਾਏ ਦਰਿਆ ਦੇ ਕਿਨਾਰਿਆਂ ‘ਤੇ ਲਗਾ ਕੇ ਬੰਨਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਹੜਾਂ ਤੋਂ ਬਚਾਅ ਹੋ ਸਕੇ।ਉਨ੍ਹਾਂ ਦੱਸਿਆ ਕਿ ਧੰਨਾ ਭਗਤ ਗੁਰਦੁਆਰਾ ਸਾਹਿਬ ਨੇੜੇ ਇੱਕ ਕਿਸਾਨ ਦੀ ਆਪਣੀ ਜ਼ਮੀਨ ਵਿੱਚ ਸਰਕਾਰੀ ਠੱਡੀਆਂ ਲਗਾ ਦਿੱਤੀਆਂ ਗਈਆਂ ਹਨ। ਉਸ ਕਿਸਾਨ ਦੀ ਮੰਗ ਹੈ ਕਿ ਉਹ ਆਪਣੀ ਦੂਜੀ ਜ਼ਮੀਨ ਵਿੱਚੋਂ ਮਿੱਟੀ ਪੁੱਟ ਕੇ ਨੀਵੀਂ ਜ਼ਮੀਨ ਨੂੰ ਉੱਚਾ ਕਰ ਲਵੇ, ਪਰ ਸਰਕਾਰ ਵੱਲੋਂ ਉਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।ਗੁਰਸੇਵਕ ਸਿੰਘ ਅੰਟਾਲ ਨੇ ਕਿਹਾ ਕਿ ਇਲਾਕੇ ਦੀ ਬਦਕਿਸਮਤੀ ਹੈ ਕਿ ਹੜਾਂ ਨਾਲ ਨੁਕਸਾਨ ਲੋਕਾਂ ਦਾ ਹੁੰਦਾ ਹੈ, ਪਰ ਮਿੱਟੀ ਵੇਚ ਕੇ ਫ਼ਾਇਦਾ ਸਰਕਾਰ ਅਤੇ ਉਸ ਦੇ ਨੁਮਾਇੰਦਿਆਂ ਨੂੰ ਮਿਲਦਾ ਹੈ।ਇਸ ਸਬੰਧੀ ਜਦੋਂ ਘਨੌਰ ਹਲਕੇ ਦੇ ਵਿਧਾਇਕ ਗੁਰਲਾਲ ਘਨੌਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *