ਹੈਲਥ ਵੈਲਨੈੱਸ ਸੈਂਟਰ ਕੋਟਦੁੱਨਾ ਨੇ ਮਾਰੀ ਬਾਜ਼ੀ — ਰਾਸ਼ਟਰੀ ਗੁਣਵੱਤਾ ਸਰਟੀਫਿਕੇਟ ਹਾਸਲ

Spread the love
 ਧਨੌਲਾ, 25 ਮਾਰਚ ( ਹਰਦੀਪ ਹੈਰੀ ) ਸਿਹਤ ਵਿਭਾਗ ਬਰਨਾਲਾ ਲਈ ਮਾਣ ਵਾਲੀ ਗੱਲ ਹੈ ਕਿ ਹੈਲਥ ਵੈਲਨੈੱਸ ਸੈਂਟਰ ਕੋਟਦੁੱਨਾ (ਧਨੌਲਾ) ਨੂੰ ਸਾਲ 2024-25 ਲਈ ਰਾਸ਼ਟਰੀ ਗੁਣਵੱਤਾ ਸਰਟੀਫਿਕੇਟ ਪ੍ਰਾਪਤ ਹੋਇਆ ਹੈ। ਇਸ ਸੈਂਟਰ ਨੇ ਰਾਸ਼ਟਰੀ ਪੱਧਰ ਦੀ ਗੁਣਵੱਤਾ ਮਿਆਰ ਜਾਂਚ ਵਿੱਚ ਸ਼ਾਨਦਾਰ 89.15% ਸਕੋਰ ਹਾਸਲ ਕਰਕੇ ਆਪਣੀ ਉਤਕ੍ਰਿਸ਼ਟ ਸੇਵਾ ਦਾ ਸਬੂਤ ਦਿੱਤਾ ਹੈ।ਇਹ ਉਪਲਬਧੀ ਸੈਂਟਰ ਦੇ ਸਮੂਹ ਸਟਾਫ ਦੀ ਲਗਨ, ਮੇਹਨਤ ਅਤੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵੰਤ ਸਿੰਘ ਔਜਲਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ, “ਇਹ ਸਾਡੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਹੈਲਥ ਵੈਲਨੈੱਸ ਸੈਂਟਰ ਕੋਟਦੁੱਨਾ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਮਿਲੀ ਹੈ। ਇਹ ਸਾਡੀ ਟੀਮ ਦੀ ਲਗਾਤਾਰ ਮੇਹਨਤ, ਇਮਾਨਦਾਰੀ ਅਤੇ ਲੋਕਾਂ ਨੂੰ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਜਜ਼ਬੇ ਦਾ ਨਤੀਜਾ ਹੈ। ਅਸੀਂ ਭਵਿੱਖ ਵਿੱਚ ਵੀ ਇਨ੍ਹਾਂ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਲੋਕਾਂ ਨੂੰ ਹੋਰ ਵੀ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹਾਂ।” ਇਸ ਮੌਕੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸੈਂਟਰ ਦੀ ਟੀਮ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚ ਮਿਆਰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *