ਸ੍ਰੀ ਰਾਮ ਨੌਮੀ ਮਨਾਈ ਜਾ ਰਹੀ ਹੈ ਸ਼੍ਰੀ ਆਦਿ ਸ਼ਕਤੀ ਰਾਮਲੀਲਾ ਕਲੱਬ ਧਨੌਲਾ ਵੱਲੋਂ  — ਅੱਜ ਭੋਗ ਸਮਾਗਮ

Spread the love
 ਧਨੌਲਾ: 25 ਮਾਰਚ (ਹਰਦੀਪ ਹੈਰੀ) ਸ੍ਰੀ ਰਾਮ ਨੌਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਨਗਰ ਧਨੌਲਾ ਵਿੱਚ ਸ਼੍ਰੀ ਆਦਿ ਸ਼ਕਤੀ ਰਾਮਲੀਲਾ ਕਲੱਬ ਵੱਲੋਂ ਭਗਤੀ ਭਾਵਨਾ ਨਾਲ ਰਮਾਇਣ ਜੀ ਦੇ ਪਾਠ ਕਰਵਾਏ ਜਾ ਰਹੇ ਹਨ। ਇਸ ਧਾਰਮਿਕ ਆਯੋਜਨ ਦੌਰਾਨ ਹਰ ਰੋਜ਼ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀ ਹੈ ਅਤੇ ਪ੍ਰਭੂ ਸ੍ਰੀ ਰਾਮ ਜੀ ਦੇ ਗੁਣ ਗਾਇਨ ਨਾਲ ਮਾਹੌਲ ਭਗਤੀਮਈ ਬਣਿਆ ਹੋਇਆ ਹੈ। ਰਮਾਇਣ ਪਾਠ ਦੌਰਾਨ ਸੰਗਤ ਨੂੰ ਧਰਮ, ਸੱਚਾਈ ਅਤੇ ਨੇਕ ਜੀਵਨ ਜੀਊਣ ਦੀ ਪ੍ਰੇਰਣਾ ਮਿਲ ਰਹੀ ਹੈ। ਸ੍ਰੀ ਆਦਿ ਸ਼ਕਤੀ ਰਾਮਲੀਲਾ ਕਲੱਬ ਦੇ ਪ੍ਰਧਾਨ ਰਜਿੰਦਰ ਕੁਮਾਰ ਗਰਗ ਅਤੇ ਕਲੱਬ ਦੇ ਮੈਂਬਰਾਂ ਵੱਲੋਂ ਇਸ ਸਮਾਗਮ ਦੀ ਸੁਚੱਜੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਹਰ ਵਰਗ ਦੇ ਲੋਕ ਸ਼ਰਧਾ ਨਾਲ ਜੁੜ ਰਹੇ ਹਨ। ਇਸ ਧਾਰਮਿਕ ਪਾਠ ਦਾ ਭੋਗ 26 ਮਾਰਚ, ਦਿਨ ਵੀਰਵਾਰ ਨੂੰ ਸ਼੍ਰੀ ਸੀਤਾ ਰਾਮ ਮੰਦਿਰ ਧਾਮ ਵਿਖੇ ਪਾਇਆ ਜਾਵੇਗਾ। ਇਸ ਮੌਕੇ ਕੀਰਤਨ, ਕਥਾ-ਵਿਚਾਰ ਅਤੇ ਭੋਗ ਉਪਰੰਤ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਸੰਗਤ ਨੂੰ ਪ੍ਰਸਾਦ ਵੰਡਿਆ ਜਾਵੇਗਾ। ਕਲੱਬ ਦੇ ਪ੍ਰਬੰਧਕਾਂ ਨੇ ਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਇਸ ਪਵਿੱਤਰ ਸਮਾਗਮ ਦਾ ਲਾਹਾ ਪ੍ਰਾਪਤ ਕਰਨ। ਇਸ ਸਬੰਧੀ ਵਪਾਰ ਮੰਡਲ ਧਨੌਲਾ ਦੇ ਪ੍ਰਧਾਨ ਰਮਨ ਵਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਆਯੋਜਨ ਸਮਾਜ ਵਿੱਚ ਭਾਈਚਾਰਾ, ਸਾਂਝ ਅਤੇ ਆਧਿਆਤਮਿਕਤਾ ਨੂੰ ਮਜ਼ਬੂਤ ਕਰਦੇ ਹਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *