ਮੀਰੀ-ਪੀਰੀ ਚੌਕ ਰੱਖਿਆ ਜਾਵੇ ਫਗਵਾੜਾ ਦੇ ਗੋਲ ਚੌਕ ਦਾ ਨਾਮ, ਸਿੱਖ ਜੱਥੇਬੰਦੀਆਂ ਨੇ ਕੀਤੀ ਮੰਗ

Spread the love
 ਰੈਸਟ ਹਾਉਸ ਵਿਖੇ ਹੋਈ ਅੱਧੀ ਦਰਜ਼ਨ ਤੋਂ ਵੱਧ ਸੰਗਠਨਾਂ ਦੀ ਹੰਗਾਮੀ ਮੀਟਿੰਗ
ਫਗਵਾੜਾ 26 ਮਾਰਚ (   ਪ੍ਰੀਤ ਕੌਰ ਪ੍ਰੀਤੀ  ) ਅੱਧੀ ਦਰਜ਼ਨ ਤੋਂ ਵੱਧ ਸਿੱਖ ਜੱਥੇਬੰਦੀਆਂ ਦੇ ਆਗੂਆਂ ਦੀ ਇੱਕ ਹੰਗਾਮੀ ਮੀਟਿੰਗ ਅੱਜ ਫਗਵਾੜਾ ਦੇ ਰੈਸਟ ਹਾਉਸ ਵਿਖੇ ਹੋਈ। ਇਸ ਦੌਰਾਨ ਫਗਵਾੜਾ ਦੇ ਪੇਪਰ ਚੌਕ (ਗੋਲ ਚੌਕ) ਦੇ ਨਾਮਕਰਣ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਦੋ ਧਿਰਾਂ ਵਿਚਕਾਰ ਚੱਲ ਰਹੇ ਵਿਵਾਦ ਦਾ ਜਿਕਰ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਫਗਵਾੜਾ ਦੀ ਧਰਤੀ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰੋਗਿੰਬਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਜਿਸ ਕਰਕੇ ਸਾਰੀ ਦੁਨੀਆ ਵਿੱਚ ਫਗਵਾੜਾ ਦੀ ਵੱਖਰੀ ਪਹਿਚਾਣ ਹੈ। ਪਰ ਦੁੱਖ ਦੀ ਗੱਲ ਹੈ ਕਿ ਸ਼ਹਿਰ ਵਿੱਚ ਕੋਈ ਵੀ ਚੌਕ ਜਾਂ ਮਾਰਗ ਛੇਵੀਂ ਪਾਤਸ਼ਾਹੀ ਦੇ ਨਾਮ ‘ਤੇ ਨਹੀਂ ਹੈ। ਜਦਕਿ ਗੋਲ ਚੌਕ ਤੋਂ ਬੰਗਾ ਵਾਲੀ ਸੜਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਅਤੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਨੂੰ ਜੋੜਦੀ ਹੈ। ਜਿੱਥੋਂ ਰੋਜਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਹਨਾਂ ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਉਹਨਾਂ ਨਗਰ ਨਿਗਮ ਫਗਵਾੜਾ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਮਤਾ ਪਾ ਕੇ ਗੋਲ ਚੌਕ ਅਤੇ ਮੇਹਲੀ ਬਾਈਪਾਸ ਤੱਕ ਬੰਗਾ ਰੋਡ ਦਾ ਨਾਮ ਮੀਰੀ-ਪੀਰੀ ਮਾਰਗ ਰੱਖਿਆ ਜਾਵੇ। ਆਗੂਆਂ ਨੇ ਕਿਹਾ ਕਿ ਜਲਦੀ ਹੀ ਅਗਲੀ ਮੀਟਿੰਗ ਬੁਲਾਈ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਵੀ ਪ੍ਰਸ਼ਾਸਨ ਨੂੰ ਦਿੱਤਾ ਜਾਵੇਗਾ। ਇਸ ਮੌਕੇ ਅਕਾਲ ਸਟੂਡੈਂਟਸ ਫੈਡਰੇਸ਼ਨ ਫਗਵਾੜਾ, ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਫਗਵਾੜਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਫਗਵਾੜਾ, ਭਾਈ ਲਾਲੋ ਜੀ ਸੇਵਾ ਸੁਸਾਇਟੀ ਫਗਵਾੜਾ, ਗੁਰੂ ਰਾਮਦਾਸ ਸੇਵਾ ਸੁਸਾਇਟੀ ਫਗਵਾੜਾ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਅਤੇ ਇਕਸ ਇੰਟਰਨੈਸ਼ਨਲ ਦੇ ਅਹੁਦੇਦਾਰ ਅਤੇ ਮੈਂਬਰ ਹਾਜਰ ਸਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *