ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ 

Spread the love
 -ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ
ਅੰਮ੍ਰਿਤਸਰ 26 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੋਰ ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਕੈਬਨਿਟ ਮੰਤਰੀ
ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੋਕੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ, ਸਰਪੰਚ ਸ਼ਿਵਰਾਜ ਸਿੰਘ , ਬਲਾਕ ਸੰਮਤੀ ਮੈਂਬਰ ਪਰਮਜੀਤ ਕੋਰ, ਸਰਪੰਚ ਪਿੰਡ ਛਾਪਾ ਸਿੰਘ ਪਲਵਿੰਦਰ ਕੋਰ, ਸ: ਕੁਲਦੀਪ ਸਿੰਘ ਬੱਬਲੂ, ਸਰਪੰਚ ਇੰਦਰਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *