ਪੋਸ਼ਣ ਵੀ ਪੜਾਈ ਵੀ ਤਹਿਤ ਆਂਗਣਵਾੜੀ ਵਰਕਰਾਂ ਦੀ ਹੋਈ ਟ੍ਰੇਨਿੰਗ

Spread the love
ਫਿਰੋਜ਼ਪੁਰ 27 ਮਾਰਚ (ਅਸ਼ੋਕ ਭਾਰਦਵਾਜ)  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੋਸ਼ਣ ਵੀ ਪੜਾਈ ਵੀ ਤਹਿਤ ਜ਼ਿਲ੍ਹਾ ਪੱਧਰ ਤੇ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ । ਇਸ ਟ੍ਰੇਨਿੰਗ ਦੇ 2 ਬੈਚ 26/03/2026 ਤੋਂ 28/03/2026 ਤੱਕ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਮੱਖੂ ਦੀਆ ਆਂਗਣਵਾੜੀ ਵਰਕਰਾਂ ਦੀ ਕਾਟਨਵੁੱਡ ਇਨਟਰਨੈਸ਼ਨਲ ਸਕੂਲ ਜ਼ੀਰਾ ਵਿਖੇ ਲਗਵਾਏ ਗਏ। ਇਸ ਟ੍ਰੇਨਿੰਗ ਵਿੱਚ ਪੰਜਾਬ ਰਾਜ ਅਧੀਨ ਆਂਗਣਵਾੜੀ ਵਰਕਰਾਂ ਨੂੰ ਬੱਚਿਆ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ (ECCE) ਤੇ ਧਿਆਨ ਕੇਂਦਰਿਤ ਲਈ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਗਈ । ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ Early Stimulation (0-3 ਸਾਲ) ਅਤੇ Early Childhood Care and Education (3-6 ਸਾਲ) ਨੂੰ ਉਤਸ਼ਾਹਿਤ ਕਰਨਾ,ਆਂਗਣਵਾੜੀ ਵਰਕਰਾਂ ਨੂੰ ਵਿਕਾਸ ਦੇ ਵੱਖ-ਵੱਖ ਡੋਮੇਨਾਂ ਸਬੰਧੀ ਜਾਣਕਾਰੀ ਦੇਣਾ ਸੀ। ਇਸ ਟ੍ਰੇਨਿੰਗ ਵਿੱਚ ਆਂਗਣਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆ ਨੂੰ ਭਾਸ਼ਾ ਵਿਕਾਸ,ਬੋਧਿਕ ਵਿਕਾਸ ਰਚਨਾਤਮਕ ਵਿਕਾਸ,ਸਰੀਰਕ ਵਿਕਾਸ,ਅਤੇ ਸਭਿਆਚਾਰਕ ਵਿਕਾਸ ਨਾਲ ਸਬੰਧਿਤ ਗਤੀਵਿਧੀਆ ਕਰਵਾਈਆ ਗਈਆ। ਇਸ ਮੋਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਰੀਚਿਕਾ ਨੰਦਾਬਾਲ ਵਿਕਾਸ ਪ੍ਰੋਜੈਕਟ ਅਫਸਰ ਸ਼੍ਰੀਮਤੀ ਸੁਖਵਿੰਦਰ ਕੌਰਸੁਪਰਵਾਈਜ਼ਰਬਲਾਕ ਕੋਆਡੀਨੇਟਰ,ਅਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ ।
  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *