ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੇ ਮਨਦੀਪ ਸਿੰਘ ਸਿੱਧੂ ਨੂੰ ਲਾਇਆ ਸਕੱਤਰ ਜਨਰਲ

Spread the love
ਬਠਿੰਡਾ 27 ਮਾਰਚ(ਸੁਰਿੰਦਰਪਾਲ ਸਿੰਘ): ਦੀਪ ਸਿੱਧੂ ਦੇ ਭਰਾ ਐਡਵੋਕੇਟ ਮਨਦੀਪ ਸਿੰਘ ਸਿੱਧੂ ਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਵੱਲੋਂ ਸਕੱਤਰ ਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਪ ਸਿੱਧੂ ਦੇ ਭਾਣਜੇ ਗੁਰਦੀਪ ਸਿੰਘ ਦੀਪ ਭੁੱਲਰ ਨੇ ਦੱਸਿਆ ਕਿ ਮਨਦੀਪ ਸਿੰਘ ਸਿੱਧੂ ਨੂੰ ਸਕੱਤਰ ਲਾਉਣ ਤੇ ਪਾਰਟੀ ਨੂੰ ਬਲ ਮਿਲੇਗਾ ਕਿਉਂਕਿ ਮਨਦੀਪ ਸਿੰਘ ਸਿੱਧੂ ਪਿਛਲੇ ਸਮੇਂ ਤੋਂ ਪੰਥਕ ਅਤੇ ਸਮਾਜਿਕ ਮਸਲਿਆਂ ਦੇ ਸੰਬੰਧ ਵਿੱਚ ਲਗਾਤਾਰ ਸਰਗਰਮ ਹਨ ਤੇ ਪਾਰਟੀ ਵੱਲੋਂ ਉਹਨਾਂ ਨੂੰ ਅਹਿਮ ਜਿਮੇਵਾਰੀ ਦਿੱਤੀ ਗਈ ਹੈ। ਉਹਨਾਂ ਨੇ ਸਮੂਹ ਪਾਰਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਜਾਣਕਾਰੀ ਦੇ ਮੁਤਾਬਿਕ ਮਨਦੀਪ ਸਿੰਘ ਸਿੱਧੂ ਮੌੜ ਹਲਕੇ ਤੋਂ ਚੋਣ ਲੜਨਗੇ, ਜਿਸ ਕਰਕੇ ਪੰਜਾਬ ਦੇ ਹੋਰ ਕਈ ਹਲਕਿਆਂ ਦੀ ਤਰ੍ਹਾਂ ਮੌੜ ਮੰਡੀ ਦਾ ਮੁਕਾਬਲਾ ਵੀ ਦਿਲਚਸਪ ਹੋਵੇਗਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *