ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਢਲਾ ਸਿਹਤ ਕੇਂਦਰ ਦਿੱਤਾ ਵਿਖੇ ਗਿਆ ਧਰਨਾ

Spread the love
ਮਾਛੀਵਾੜਾ ਸਾਹਿਬ 27 ਮਾਰਚ (ਸੁੱਚਾ ਬੰਗੜ)ਅੱਜ ਮਾਛੀਵਾੜਾ ਸਾਹਿਬ ਦੇ ਮੁਢਲਾ ਸਿਹਤ ਕੇਂਦਰ ਵਿਖੇ ਹੜਤਾਲ ਤੇ ਚੱਲ ਰਹੀਆਂ ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਐਮ.ਓ. ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਾਛੀਵਾੜਾ ਬਲਾਕ ਦੀ ਪ੍ਰਧਾਨ ਕਸ਼ਮੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਢਲੇ ਸਿਹਤ ਕੇਂਦਰਾਂ ਤੇ ਸਿਵਲ ਹਸਪਤਾਲਾਂ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ ਤੋਂ ਕਈ ਤਰ੍ਹਾਂ ਦੇ ਕੰਮ ਕਰਵਾਏ ਜਾਂਦੇ ਹਨ ਪਰ ਉਹਨਾਂ ਨੂੰ ਇਸ ਬਦਲੇ ਨਿਗੁਣਾ ਮਾਣ ਭੱਤਾ ਦਿੱਤਾ ਜਾਂਦਾ ਹੈ ਤੇ ਉਹ ਵੀ ਸਮੇਂ ਸਿਰ ਨਹੀਂ ਮਿਲਦਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਉਹਨਾਂ ਨੂੰ 2500 ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਅਤੇ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇਗਾ ਪਰ ਅਜੇ ਤੱਕ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਉਹ ਮੰਗ ਕਰਦੇ ਹਨ ਕਿ ਉਹਨਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਨੂੰ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੇ ਕੱਟੇ ਹੋਏ ਇਨਸੈਂਟਿਵ ਅਤੇ ਤਨਖਾਹਾਂ ਸਮੇਂ ਸਿਰ ਬਹਾਲ ਕੀਤੀਆਂ ਜਾਣ, ਉਹਨਾਂ ਦੀ ਤਨਖਾਹ ਹਰ ਮਹੀਨੇ ਦਿੱਤੀ ਜਾਵੇ। ਪ੍ਰਧਾਨ ਕਸ਼ਮੀਰ ਕੌਰ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਇਸ ਨਿਗੁਣੇ ਮਾਣ ਭੱਤੇ ਨਾਲ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ ਤੇ ਉਹ ਸਰਕਾਰ ਨੂੰ ਪੁਰਜੋਰ ਅਪੀਲ ਕਰਦੇ ਹਨ ਕਿ ਉਹਨਾਂ ਦੀਆਂ ਤਨਖਾਹਾਂ ਤੇ ਮਾਣ ਭੱਤਿਆਂ ਵਿੱਚ ਵਾਧਾ ਕਰਕੇ ਸਮੇਂ ਸਿਰ ਦਿੱਤਾ ਜਾਵੇ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਕੌਰ, ਕੁਲਵੰਤ ਕੌਰ, ਮਨਜਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਪੁਸ਼ਪਾ ਰਾਣੀ, ਅਨੀਤਾ ਰਾਣੀ, ਸੁਨੀਤਾ ਰਾਣੀ ਤੇ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਮੌਜੂਦ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *