ਬਜ਼ੁਰਗਾਂ ਨੂੰ ਡਿਜੀਟਲ ਸੇਵਾਵਾਂ ਨਾਲ ਜੋੜਨ ਲਈ ਵਿਸ਼ੇਸ਼ ਕੈਂਪ

Spread the love
 ਫਰੀਦਕੋਟ, 27 ਮਾਰਚ (ਮਨਜੀਤ ਸਿੰਘ ਢੱਲਾ)- ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਫਰੀਦਕੋਟ ਦੇ ਯਤਨਾਂ ਸਦਕਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਵਿੱਤੀ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਲਾਲ ਚੰਦ ਧਰਮਸ਼ਾਲਾ, ਡੋਗਰ ਬਸਤੀ ਫਰੀਦਕੋਟ ਅਤੇ ਸਰਕਾਰੀ ਹਾਈ ਸਕੂਲ, ਕੋਠੇ ਢਾਬ ਗੁਰੂ ਕੀ, ਕੋਟਕਪੂਰਾ ਵਿਖੇ ਆਯੋਜਿਤ ਕੀਤੇ ਗਏ। ਕੈਂਪਾਂ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਇਹ ਸੇਵਾਵਾਂ ਸੁਰੱਖਿਅਤ ਤਰੀਕੇ ਨਾਲ ਵਰਤਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜ਼ਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ ਅਤੇ ਏਟੀਐਮ ਦੀ ਸੁਰੱਖਿਅਤ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ ਅਤੇ ਸੁਕੰਨਿਆ ਸਮਰਿੱਧੀ ਯੋਜਨਾ ਬਾਰੇ ਵੀ ਜਾਗਰੂਕ ਕੀਤਾ ਗਿਆ। ਅਧਿਕਾਰੀਆਂ ਨੇ ਸਾਇਬਰ ਠੱਗੀਆਂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਕੀਮਤੀ ਧਰੋਹਰ ਹਨ ਅਤੇ ਉਨ੍ਹਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਕੈਂਪ ਬਜ਼ੁਰਗਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਂਪ ਵਿੱਚ ਹਾਜ਼ਰ ਲਾਭਪਾਤਰੀਆਂ ਨੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਉਨ੍ਹਾਂ ਦਾ ਆਤਮਵਿਸ਼ਵਾਸ ਵਧਦਾ ਹੈ ਅਤੇ ਉਹ ਡਿਜੀਟਲ ਸੇਵਾਵਾਂ ਨੂੰ ਨਿਡਰ ਹੋ ਕੇ ਵਰਤ ਸਕਦੇ ਹਨ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *