ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਨ—ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਐਲਾਨਿਆ

Spread the love
ਜੈਤੋ  28 ਮਾਰਚ (ਗੁਰਦੀਪ ਸਿੰਘ ਢਿੱਲੋਂ ):— ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਾਨ—ਬੋਰਡ ਜਮਾਤਾਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ। ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਸਰਪ੍ਰਸਤ ਸ੍ਰੀ ਪਵਨ ਕੁਮਾਰ ਗੋਇਲ, ਪ੍ਰਧਾਨ ਰਾਕੇਸ਼ ਰੋਮਾਨਾ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖ਼ਜਾਨਚੀ ਅਨਿਲ ਬਾਂਸਲ, ਸਹਿ ਸਕੱਤਰ ਪੰਕਜ ਸਿੰਗਲਾ, ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਮੈਂਬਰਜ਼ ਸਾਹਿਲ ਮਿੱਤਲ ਅਤੇ ਦੀਪਾਂਸ਼ੂ ਗੋਇਲ ਵਿਸ਼ੇਸ਼ ਤੌਰ ਤੇ ਪਹੁੰਚੇ। ਸਾਰੀਆਂ ਹੀ ਜਮਾਤਾਂ ਦੇ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ. ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਰਾਕੇਸ਼ ਰੋਮਾਨਾ ਜੀ ਅਤੇ ਪ੍ਰਿੰਸੀਪਲ ਕੁਸਮ ਕਲੜਾ ਜੀ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੀ ਸਫਲਤਾ ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *