ਕੋਟਕਪੂਰਾ ਵਿਖੇ ਹੋ ਰਹੀਆਂ ਚੋਰੀਆਂ ਤੋਂ ਦੁਖੀ ਵਪਾਰੀਆਂ ਨੇ ਸੱਦੀ ਮੀਟਿੰਗ : ਗੋਇਲ/ਮਨਚੰਦਾ

Spread the love
ਕੋਟਕਪੂਰਾ, 28 ਮਾਰਚ (ਗੁਰਦੀਪ ਸਿੰਘ ਢਿੱਲੋਂ ) :- ਕੋਟਕਪੂਰਾ ਸ਼ਹਿਰ ਅੰਦਰ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੀ ਇੱਕ ਮੀਟਿੰਗ 29 ਮਾਰਚ ਦਿਨ ਐਤਵਾਰ ਨੂੰ ਸਵੇਰੇ 11:00 ਵਜੇ ਕਰਿਆਨਾ ਭਵਨ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਓਮਕਾਰ ਗੋਇਲ ਅਤੇ ਜਨਰਲ ਸਕੱਤਰ ਰਮਨ ਮਨਚੰਦਾ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਸ਼ਹਿਰ ਦੇ ਬਜਾਰਾਂ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਇਆ ਹੈ, ਜਿਸ ਸਬੰਧ ਵਿੱਚ ਇਸ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸੰਸਥਾ ਦੀਆਂ ਵੱਖ-ਵੱਖ ਮੀਟਿੰਗਾਂ ਦੌਰਾਨ ਸਮੂਹ ਦੁਕਾਨਦਾਰਾਂ ਨੂੰ ਬਜਾਰਾਂ ਵਿੱਚ ਚੌਂਕੀਦਾਰ ਰੱਖਣ ਦੁਕਾਨਾਂ ਅੱਗੇ ਲਾਈਟ ਦਾ ਪ੍ਰਬੰਧ ਕਰਨ, ਸੀ.ਸੀ.ਟੀ.ਵੀ. ਕੈਮਰੇ ਲਵਾਉਣ ਅਤੇ ਗੱਲੇ ਵਿੱਚ ਜਿਆਦਾ ਪੈਸੇ ਨਾ ਰੱਖਣ ਤੋਂ ਇਲਾਵਾ ਸਮਾਨ ਵੀ ਦੁਕਾਨਾਂ ਦੇ ਅੰਦਰ ਰੱਖਣ ਦੀ ਅਪੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੇਖਿਆ ਗਿਆ ਹੈ ਕਿ ਸ਼ਹਿਰ ਦੇ ਜਿਆਦਾਤਰ ਬਜਾਰਾਂ ਵਿੱਚ ਚੌਂਕੀਦਾਰ ਨਹੀਂ ਹਨ, ਜਿਸ ਕਾਰਨ ਸਮਾਜ ਵਿਰੋਧੀ ਅਨਸਰ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਸਫਲ ਹੋ ਜਾਂਦੇ ਹਨ। ਉਨ੍ਹਾਂ ਸ਼ਹਿਰ ਦੀਆਂ ਸਮੂਹ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਅਤਿ ਗੰਭੀਰ ਸਮੱਸਿਆ ਦੇ ਹੱਲ ਲਈ ਸੁਝਾਅ ਦੇਣ ਦੀ ਅਪੀਲ ਕੀਤੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *