ਜਿਲਾ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਿਕ ਖੋਲੇ ਗਏ

Spread the love
 7 ਨਵੇਂ ਆਮ ਆਦਮੀ ਕਲੀਨਿਕ  ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣਗੇ
  ਅੰਮ੍ਰਿਤਸਰ 28 ਮਾਰਚ (ਮਨਜੀਤ ਸਿੰਘ ਸ਼ੇਰਗਿੱਲ ) ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਸ੍ਰੀ ਮਨੀਸ਼ ਸਿਸੋਦੀਆਂ, ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਵੱਲੋਂ ਅੱਜ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਵਿੱਚ 109 ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਉਪਰੰਤ ਜਿਲਾ ਅੰਮ੍ਰਿਤਸਰ ਵਿਖੇ 7 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵੱਖ ਵੱਖ ਥਾਵਾਂ ਤੇ ਕੀਤਾ ਗਿਆ ਅਤੇ ਜਿਲਾ ਪੱਧਰੀ ਉਦਘਾਟਨ ਸਮਾਰੋਹ ਦੌਰਾਨ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ ਗੁਰਸ਼ਰਨ ਸਿੰਘ ਛੀਨਾ  ਵੱਲੋਂ, ਰਾਣੀ ਕਾ ਬਾਗ ਵਿਖੇ ਇੱਕ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ, ਲੋਕ ਅਰਪਣ ਕੀਤਾ ਗਿਆ।  ਇਸ ਮੌਕੇ ਸ: ਛੀਨਾ ਨੇ ਦੱਸਿਆ  ਕਿ  ਆਮ ਆਦਮੀ ਕਲੀਨਿਕਾਂ ਤੋਂ 107 ਕਿਸਮ ਦੀਆਂ ਦਵਾਈਆਂ ਅਤੇ 47 ਤਰ੍ਹਾ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 4.97 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ  ਕਿਹਾ ਕਿ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ ਵਿੱਚ ਵੱਡਾ ਕਦਮ ਚੁੱਕਿਆ ਹੈ, ਜਿਸਦੇ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ। ਇਹ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀ ਹੋਵੇਗੀ, ਸਗੋ ਇਸ ਵਿੱਚ ਨਿੱਜੀ  ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਸਿਹਤ ਬੀਮਾ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ।  ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਜਿੱਥੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਉਹਦੇ ਨਾਲ ਹੀ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਹਰ ਤਰ੍ਹਾਂ ਦੇ ਮੁਫ਼ਤ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਲੋਕਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਇਹਨਾਂ ਸਹੂਲਤਾਂ ਦਾ ਲਾਭ ਲਿਆ ਜਾਵੇ। ਉਹਨਾਂ ਇਹ ਵੀ ਆਖਿਆ ਕਿ ਇਸ ਨਾਲ ਵੱਡੇ ਹਸਪਤਾਲਾਂ ‘ਤੇ ਬੋਝ ਘਟੇਗਾ ਅਤੇ ਲੋਕਾਂ ਨੂੰ ਸਮੇਂ ‘ਤੇ ਇਲਾਜ ਮਿਲ ਸਕੇਗਾ। ਇਸ ਮੌਕੇ  ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲਾ ਐਮ.ਈ.ਆਈ.ਓ ਅਮਰਦੀਪ ਸਿੰਘ, ਰਾਜਾ ਸਾਂਸੀ ਆਮ ਆਦਮੀ ਪਾਰਟੀ ਪ੍ਰਧਾਨ ਸ੍ਰ ਕੁਲਵਿੰਦਰ ਸਿੰਘ, ਡਾ ਅਸ਼ਵਿੰਦਰ ਸਿੰਘ, ਡਾ ਵਨੀਤ ਕੌਰ,  ਡਾ ਕਾਵਿਆ, ਰਾਜਵਿੰਦਰ ਕੌਰ,ਗੀਤਾ, ਦਵਿੰਦਰ ਕੌਰ, ਕੁਲਵਿੰਦਰ ਕੌਰ, ਸੁਖਦੀਪ ਕੌਰ, ਸ਼ਿਵਚਰਨ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਪਵਨਦੀਪ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *