ਨਵਯੁਗ ਪਬਲਿਕ ਸੀ: ਸੈ: ਸਕੂਲ ਵਿੱਚ ਸਲਾਨਾ ਪ੍ਰੀਖਿਆਵਾਂ ਦਾ ਨਤੀਜਾ ਸ਼ਾਨਦਾਰ ਰਿਹਾ 

Spread the love
 ਧਰਮਕੋਟ 28 ਮਾਰਚ (ਹਰਜੀਤ ਸਿੰਘ ਬਹਿਲ) ਨਵਯੁਗ ਪਬਲਿਕ ਸੀ: ਸੈ: ਸਕੂਲ ਧਰਮਕੋਟ ਵੱਲੋਂ ਸਾਲ 2025-26 ਦੀਆਂ ਪੰਜਵੀਂ ਤੋਂ ਸੱਤਵੀਂ ਕਲਾਸ, ਨੌਵੀਂ ਅਤੇ ਗਿਆਰਵੀਂ ਕਲਾਸ ਤੱਕ ਸਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਇਮਤਿਹਾਨਾਂ ਵਿੱਚੋਂ ਚੰਗੇ ਨੰਬਰ ਲੈ ਕੇ ਆਪਣੀ ਕਲਾਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡਣ ਲਈ ਇਨਾਮ ਵੰਡ ਸਮਾਗਮ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਜਿੰਨ੍ਹਾਂ ਵਿਦਿਆਰਥੀਆਂ ਨੇ ਖੇਡਾਂ, ਅਨੁਸ਼ਾਸ਼ਨ ਵਿਵਹਾਰ ਅਤੇ ਹੋਰ ਐਕਟੀਵਿਟੀਜ਼ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਉਹਨਾਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹੈ। ਇਸ ਮੌਕੇ ਤੇ ਸਕੂਲ ਦੇ ਪ੍ਰਿਸੀਪਲ ਨੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਜਿੰਨ੍ਹਾਂ ਦੀ ਸਾਲ ਭਰ ਦੀ ਮਿਹਨਤ ਦਾ ਉਹਨਾਂ ਨੂੰ ਫਲ ਮਿਲਿਆ। ਇਨਾਮ ਦੇ ਉਪਰੰਤ ਸਾਰੇ ਵਿਦਿਆਰਥੀਆਂ ਦੀਆਂ ਯਾਦਗਾਰੀ ਤਸਵੀਰਾਂ ਵੀ ਖਿੱਚੀਆਂ ਗਈਆਂ। ਇਸ ਮੌਕੇ ਤੇ ਸਕੂਲ ਪ੍ਰਬੰਧਕਾਂ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਵੀ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਸਮਾਗਮ ਉਪਰੰਤ ਪ੍ਰਿਸੀਪਲ ਨੇ ਸਮੂਹ ਸਟਾਫ ਦਾ ਵੀ ਧੰਨਵਾਦ ਕੀਤਾ ਜਿੰਨ੍ਹਾ ਦੀ ਮਿਹਨਤ ਸਦਕਾ ਵਿਦਿਆਰਥੀ ਨਵੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *