ਸਵਰਗੀ ਇੰਸਪੈਕਟਰ ਰਾਧਾ ਕ੍ਰਿਸ਼ਨ ਹੈਲਥ ਕੇਅਰ ਐਂਡ ਐਜੂਕੇਸ਼ਨ ਟਰਸਟ ਦੇ ਸਹਿਯੋਗ ਨਾਲ ਪਿੰਡ ਕਰਤਾਰਪੁਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ 

Spread the love
 ਨੂਰਪੁਰ ਬੇਦੀ 28 ਮਾਰਚ ( ਦਲਜੀਤ ਚਨੌਲੀ )ਮਿਸ਼ਨ ਸਿਹਤ ਮੰਦ ਪੰਜਾਬ ਤਹਿਤ ਇੰਸਪੈਕਟਰ ਰਾਧਾ ਕ੍ਰਿਸ਼ਨ ਹੈਲਥ ਕੇਅਰ ਐਂਡ ਐਜੂਕੇਸ਼ਨ ਟਰਸਟ ਦੇ ਸਹਿਯੋਗ ਨਾਲ ਲਾਈਫ ਕੇਅਰ ਫਾਊਂਡੇਸ਼ਨ ਵੱਲੋਂ ਸਿਹਤ ਮੰਦ ਪੰਜਾਬ ਲਈ ਚੈਰੀਟੇਬਲ ਲੈਬਾਰਟਰੀ ਵੱਲੋਂ ਪਿੰਡ ਕਰਤਾਰਪੁਰ ਦੇ ਸ਼ਿਵ ਮੰਦਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਦੀਪ ਚੌਹਾਨ ਕਾਂਗੜ (ਪੋਲੈਂਡ ਵਾਲੇ) ਨੇ ਦੱਸਿਆ ਕਿ ਇਸ ਕੈਂਪ ਵਿੱਚ ਮੈਨੇਜਰ ਦਿਲਜੀਤ ਸਿੰਘ ਅਤੇ ਏਰੀਆ ਇੰਚਾਰਜ ਮਨਵੀਰ ਸਿੰਘ ਦੀ ਅਗਵਾਈ ਵਿੱਚ ਲਗਭਗ 100 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿੱਚ ਕਿਡਨੀ ਦੇ ਜਰੂਰੀ ਪੰਜ ਟੈਸਟਾਂ ਦੇ ਨਾਲ ਨਾਲ ਹੋਰ ਵੀ ਟੈਸਟ ਲੋੜ ਅਨੁਸਾਰ ਮੁਫਤ ਮੁਫਤ ਕੀਤੇ ਗਏ। ਸ਼ੂਗਰ ਅਤੇ ਬਲੱਡ ਪ੍ਰੈਸ਼ਰ ਰੋਗਾਂ ਤੋਂ ਨਿਜਾਤ ਪਾਉਣ ਲਈ ਮਰੀਜ਼ਾਂ ਨੂੰ ਲੋੜੀਂਦੀ ਸਲਾਹ ਵੀ ਪ੍ਰਦਾਨ ਕੀਤੀ ਗਈ। ਇਸ ਮੌਕੇ ਭਿੰਨ ਭਿੰਨ ਪਿੰਡਾਂ ਦੇ ਲੋਕ ਅਤੇ ਸਮਾਜ ਸੇਵੀ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਅਜੇ ਵੀਰ ਸਿੰਘ ਲਾਲਪੁਰਾ ਨੇ ਵੀ ਸ਼ਿਰਕਤ ਕੀਤੀ। ਅਤੇ ਇਸ ਉਪਰਾਲੇ ਲਈ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਦੀਪ ਚੌਹਾਨ ਨੇ ਜਾਣਕਾਰੀ ਦਿੱਤੀ ਕਿ ਇਸ ਤਰ੍ਹਾਂ ਦੇ ਕੈਂਪ ਲੋਕਾਂ ਦੀ ਸਹੂਲਤ ਲਈ ਹੋਰ ਪਿੰਡਾਂ ਵਿੱਚ ਵੀ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਇਲਾਕੇ ਦੇ ਲੋਕਾਂ ਨੂੰ ਇਸ ਚੈਰੀਟੇਬਲ ਲੈਬੋਰਟਰੀ ਅਤੇ ਲਾਈਫ ਕੇਅਰ ਫਾਊਂਡੇਸ਼ਨ ਦਾ ਲਾਭ ਮਿਲ ਸਕੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਇਹ ਉਪਰਾਲੇ ਉਹਨਾਂ ਦੇ ਸਵਰਗਵਾਸੀ ਪਿਤਾ ਇੰਸਪੈਕਟਰ ਰਾਧਾ ਕ੍ਰਿਸ਼ਨ ਦੀ ਯਾਦ ਵਿੱਚ ਕੀਤੇ ਜਾ ਰਹੇ
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *