ਬਜ਼ੁਰਗ ਸਾਡੇ ਸਿਰ ਦਾ ਤਾਜ, ਉਨ੍ਹਾਂ ਦੀ ਇੱਜ਼ਤ ਸਾਡੀ ਜ਼ਿੰਮੇਵਾਰੀ – ਡਾ. ਰਵਿੰਦਰਪਾਲ ਸ਼ਰਮਾ

Spread the love
ਦੇਵ ਮਾਨ ਵੱਲੋਂ ਬਜ਼ੁਰਗ ਨਾਲ ਕੀਤੀ ਗਈ ਬਦਸਲੂਕੀ ਦੀ ਕੜੀ ਨਿੰਦਾ, ਲੋੜਵੰਦਾਂ ਨੂੰ ਵੰਡੀਆਂ ਖੂੰਡੀਆਂ
ਦੋਰਾਹਾ, 29 ਮਾਰਚ ( ਗੁਰਦੀਪ ਸਿੰਘ ਸ਼ਾਹਪੁਰ): ਪ੍ਰਸਿੱਧ ਸਮਾਜ ਸੇਵੀ ਅਤੇ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਦੇ ਪੰਜਾਬ ਇੰਚਾਰਜ ਡਾ. ਰਵਿੰਦਰਪਾਲ ਸ਼ਰਮਾ ਵੱਲੋਂ ਅੱਜ ਘੁਡਾਣੀ ਕਲਾਂ ਸਥਿਤ ਆਪਣੇ  ਕਲੀਨਿਕ ਵਿੱਚ ਲੋੜਵੰਦ ਬਜ਼ੁਰਗਾਂ ਲਈ ਵਿਸ਼ੇਸ਼ ਸੇਵਾ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਬਜ਼ੁਰਗਾਂ ਨੂੰ ਖੂੰਡੀਆਂ ਅਤੇ ਹੋਰ ਜਰੂਰੀ ਸਮਾਨ ਵੰਡਿਆ ਗਿਆ, ਜਿਸ ਨਾਲ ਉਨ੍ਹਾਂ ਦੀ ਰੋਜ਼ਾਨਾ ਦੇ ਕੰਮਕਾਜ ਵਿੱਚ ਆਸਾਨੀ ਪੈਦਾ ਹੋਵੇਗੀ। ਡਾ. ਸ਼ਰਮਾ ਪਿਛਲੇ ਕਾਫ਼ੀ ਸਮੇਂ ਤੋਂ ਇਲਾਕੇ ਵਿੱਚ ਬਜ਼ੁਰਗਾਂ, ਦਿਵਿਆਂਗਾਂ ਅਤੇ ਜ਼ਰੂਰਤਮੰਦ ਵਰਗ ਦੀ ਨਿਸ਼ਕਾਮ ਸੇਵਾ ਕਰਦੇ ਆ ਰਹੇ ਹਨ। ਅੱਜ ਦੇ ਸਮਾਗਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਜ਼ੁਰਗ ਸਾਡੇ ਸਿਰ ਦਾ ਤਾਜ ਹੁੰਦੇ ਹਨ ਅਤੇ ਸਮਾਜ ਲਈ ਕੀਮਤੀ ਖ਼ਜ਼ਾਨਾ ਹਨ। ਉਨ੍ਹਾਂ ਦੇ ਜੀਵਨ ਅਨੁਭਵ ਸਾਨੂੰ ਸਹੀ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ, ਇਸ ਲਈ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਦੀ ਸੰਭਾਲ ਅਤੇ ਸਤਿਕਾਰ ਕਰੀਏ। ਇਸ ਦੌਰਾਨ ਡਾ. ਸ਼ਰਮਾ ਨੇ ਨਾਭਾ ਤੋਂ ਵਿਧਾਇਕ ਦੇਵ ਮਾਨ ਵੱਲੋਂ ਇੱਕ ਬਜ਼ੁਰਗ ਨਾਲ ਕੀਤੀ ਗਈ ਬਦਸਲੂਕੀ ਦੀ ਘਟਨਾ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਟੇਜ ‘ਤੇ ਸ਼ਰੇਆਮ ਇੱਕ ਬਜ਼ੁਰਗ ਨੂੰ ਬੇਇਜ਼ਤ ਕਰਨਾ ਅਤੇ ਉਸ ਨਾਲ ਧੱਕਾ-ਮੁੱਕੀ ਕਰਨਾ ਬਹੁਤ ਹੀ ਸ਼ਰਮਨਾਕ ਹੈ। ਇਸ ਘਟਨਾ ਨਾਲ ਸੰਬੰਧਿਤ ਬਜ਼ੁਰਗ ਨੂੰ ਗੰਭੀਰ ਮਾਨਸਿਕ ਪੀੜਾ ਪਹੁੰਚੀ ਹੈ, ਜੋ ਕਦੇ ਵੀ ਕਬੂਲਯੋਗ ਨਹੀਂ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡਾ. ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜ ਵਿੱਚ ਗਲਤ ਸੰਦੇਸ਼ ਪੈਦਾ ਕਰਦੀਆਂ ਹਨ, ਖ਼ਾਸ ਕਰਕੇ ਜਦੋਂ ਰਾਜ ਵਿੱਚ ਆਉਣ ਵਾਲੇ ਸਮੇਂ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ। ਅੰਤ ਵਿੱਚ ਉਨ੍ਹਾਂ ਨੇ ਦੁਹਰਾਇਆ ਕਿ ਬਜ਼ੁਰਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਸਾਨੂੰ ਉਨ੍ਹਾਂ ਦੀ ਇੱਜ਼ਤ ਕਰਦਿਆਂ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *