ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਵਿੱਦਿਆਰਥੀਆਂ ਨੇ ਲਾਇਆ ਵਿਦਿਅਕ ਟੂਰ

Spread the love

 ਬਠਿੰਡਾ, 9 ਦਸੰਬਰ(ਸੁਰਿੰਦਰਪਾਲ ਸਿੰਘ): ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਵਿਦਿਅਕ ਟੂਰ ਇੰਚਾਰਜ ਪ੍ਰਿੰਸੀਪਲ ਹਰਮੰਦਰ ਸਿੰਘ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਜਿਵੇਂ ਕਿਲਾ ਮੁਬਾਰਕ ਗੁਰਦੁਆਰਾ, ਚੇਤਕ ਪਾਰਕ ਅਤੇ ਮੇਲਾ ਦਿਖਾਇਆ ਗਿਆ। ਇਸ ਵਿਦਿਅਕ ਟੂਰ ਵਿੱਚ ਲਗਭਗ 25 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨਾਲ ਊਸ਼ਾ ਰਾਣੀ , ਅਮਨਦੀਪ ਕੌਰ ਮਾਨ ਅਤੇ ਬਲਜਿੰਦਰ ਸਿੰਘ ਅਧਿਆਪਕ ਗਏ। ਇਤਿਹਾਸਿਕ ਗੁਰਦੁਆਰਾ ਕਿਲਾ ਮੁਬਾਰਕ ਵਿਖੇ ਬੱਚਿਆਂ ਨੂੰ ਕਿਲੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਚੇਤਕ ਪਾਰਕ ਵਿਖੇ ਵਿਦਿਆਰਥੀਆਂ ਨੇ ਵੱਖ ਵੱਖ ਕਿਸਮ ਦੇ ਜਾਨਵਰ ਅਤੇ ਪੰਛੀ ਦੇਖੇ ਇਸ ਤੋਂ ਇਲਾਵਾ ਫੌਜੀ ਸਾਜੋ ਸਮਾਨ ਵੀ ਦੇਖਿਆ। ਮੇਲੇ ਵਿੱਚ

ਵਿਦਿਆਰਥੀਆਂ ਨੇ ਵੱਖ-ਵੱਖ ਕਿਸਮ ਦੇ ਝੂਲਿਆਂ ਦਾ ਆਨੰਦ ਮਾਣਿਆ ਅਤੇ ਕਿਤਾਬਾਂ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਵਿਦਿਆਰਥੀਆਂ ਨੇ ਇਸ ਵਿਦਿਅਕ ਟੂਰ ਦਾ ਖੂਬ ਆਨੰਦ ਮਾਣਿਆ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *