ਪ੍ਰਜਾਪਤ ਸਮਾਜ ਦੀਆਂ ਮੁਸ਼ਕਿਲਾਂ ਦੇ ਢੁਕਵੇਂ ਹਲ ਲਈ ਆਪਸੀ ਏਕਤਾ ਜਰੂਰੀ – ਅਸ਼ੋਕ ਮਨੀਲਾ

Spread the love
  ਪਿੰਡ ਬਘਾਣਾ ਵਿਖੇ ਹੋਈ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਫਗਵਾੜਾ 30 ਮਾਰਚ (    ਪ੍ਰੀਤੀ         ) ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਮਹੱਤਵਪੂਰਨ ਮੀਟਿੰਗ ਪੰਜਾਬ ਪ੍ਰਧਾਨ ਅਸ਼ੋਕ ਮਨੀਲਾ ਦੀ ਅਗਵਾਈ ਹੇਠ ਪਿੰਡ ਬਘਾਣਾ ਵਿਖੇ ਹੋਈ। ਜਿਸ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਤੋਂ ਇਲਾਵਾ ਪ੍ਰਜਾਪਤ ਸਮਾਜ ਦੇ ਨਾਲ ਜੁੜੇ ਮੁੱਦਿਆਂ ਦੇ ਹੱਲ ਅਤੇ ਐਸੋਸੀਏਸ਼ਨ ਦੇ ਵਿਸਥਾਰ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਪਰੰਤ ਜਾਣਕਾਰੀ ਦਿੰਦੇ ਹੋਏ ਪੰਜਾਬ ਪ੍ਰਧਾਨ ਅਸ਼ੋਕ ਮਨੀਲਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਪ੍ਰਜਾਪਤ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕਰਨਾ ਅਤੇ ਉਹਨਾਂ ਦੇ ਹੱਲ ਲਈ ਸਾਂਝੇ ਤੌਰ ‘ਤੇ ਕੀਤੇ ਜਾਣ ਵਾਲੇ ਯਤਨਾਂ ਸਬੰਧੀ ਵਿਚਾਰ ਕਰਨਾ ਸੀ। ਉਹਨਾਂ ਨੇ ਪ੍ਰਜਾਪਤ ਸਮਾਜ ਦੇ ਹਰ ਮੈਂਬਰ ਆਪਸੀ ਇਕਜੁਟਤਾ ਦੀ ਅਪੀਲ ਕਰਦਿਆਂ ਕਿਹਾ ਕਿ ਏਕਤਾ ਵਿੱਚ ਬੇਅੰਤ ਤਾਕਤ ਹੁੰਦੀ ਹੈ ਅਤੇ ਇਕੱਠੇ ਰਹਿਣ ਨਾਲ ਸਮਾਜ ਨੂੰ ਦਬਾਉਣ ਦੀ ਹਰ ਕੋਸ਼ਿਸ਼ ਨਾਕਾਮ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਭਰੋਸਾ ਦੁਵਾਇਆ ਕਿ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਆਪਣੇ ਸਮਾਜ ਦੇ ਹਰ ਇਕ ਮੈਂਬਰ ਦੀ ਜਰੂਰਤ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ। ਸਮਾਜ ਦੇ ਕਿਸੇ ਵੀ ਮੈਂਬਰ ‘ਤੇ ਕੋਈ ਵੀ ਮੁਸੀਬਤ ਆਉਂਦੀ ਹੈ ਤਾਂ ਐਸੋਸੀਏਸ਼ਨ ਉਸ ਦੀ ਢਾਲ ਬਣ ਕੇ ਅੱਗੇ ਖੜੀ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਵਸਦੇ ਪ੍ਰਜਾਪਤ ਭਾਈਚਾਰੇ ਨੂੰ ਐਸੋਸੀਏਸ਼ਨ ਦੇ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪ੍ਰਜਾਪਤ ਸਮਾਜ ਦੀ ਇੱਕ ਵੱਖਰੀ ਅਤੇ ਮਜ਼ਬੂਤ ਪਹਿਚਾਣ ਕਾਇਮ ਕੀਤੀ ਜਾ ਸਕੇ। ਬੁਲਾਰਿਆਂ ਨੇ ਪ੍ਰਜਾਪਤ ਸਮਾਜ ਦੀ ਸੇਵਾ ਭਾਵਨਾ, ਮਿਹਨਤ ਅਤੇ ਇਮਾਨਦਾਰੀ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਜਾਪਤ ਭਾਈਚਾਰਾ ਸਦੀਆਂ ਤੋਂ ਆਪਣੇ ਕਿਰਤ, ਸਾਦਗੀ ਅਤੇ ਸਮਾਜਿਕ ਸਾਂਝ ਲਈ ਜਾਣਿਆ ਜਾਂਦਾ ਹੈ। ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਪ੍ਰਜਾਪਤ ਸਮਾਜ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਭਾਈਚਾਰਾ ਇਕਤਾ ਅਤੇ ਮਿਹਨਤ ਨਾਲ ਨਵੀਆਂ ਉਚਾਈਆਂ ਛੂਹੇਗਾ। ਉਹਨਾਂ ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਪ੍ਰਜਾਪਤ ਸਮਾਜ ਦੀ ਭਲਾਈ ਲਈ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਮੁਸ਼ਕਿਲਾਂ ਦਾ ਸਥਾਈ ਹਲ ਕੀਤਾ ਜਾਵੇ। ਇਸ ਮੌਕੇ ਬਗੀਚਾ ਚੰਦ, ਭਜਨ ਲਾਲ, ਮਨਜਿੰਦਰ ਸਿੰਘ, ਬਲਵੀਰ ਰਾਮ, ਸ਼ਾਦੀ ਰਾਮ, ਦਲਜੀਤ ਸਿੰਘ, ਸੋਨੂੰ ਜੀੜ, ਹਰਮੇਸ਼ ਲਾਲ, ਗੌਰਵ ਜੀੜ, ਅਮਨਦੀਪ ਜੀੜ, ਮਿੱਤਰ ਕੁਮਾਰ, ਹਨੀ ਜੀੜ ਅਤੇ ਜੈ ਵੀਰ ਜੀੜ ਆਦਿ ਹਾਜਰ ਸਨ ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *