ਪ੍ਰਭੂ ਯਸੂ ਮਸੀਹ ਵੱਲੋਂ ਦਿੱਤੇ ਗਏ ਅਮਨ-ਸ਼ਾਂਤੀ ਦੇ ਸੁਨੇਹੇ ਨੂੰ ਅਪਣਾਉਣ ਦੀ ਅਪੀਲ : ਪਾਸਟਰ ਜਸਵੀਰ ਮਸੀਹ /ਪਾਸਟਰ ਜਸਵੰਤ ਮਸੀਹ 

Spread the love

 ਕ੍ਰਿਸਮਸ-ਡੇ ਤਿਉਹਾਰ ਮੌਕੇ ਮਸੀਹ ਭਾਈਚਾਰੇ ਵੱਲੋਂ ਜੈਤੋ ਸ਼ਹਿਰ ‘ਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਜੈਤੋ, 09 ਦਸੰਬਰ (ਮਨਜੀਤ ਸਿੰਘ ਢੱਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਾਸਟਰ ਵੈਲਫੇਅਰ ਐਸੋਸੀਏਸ਼ਨ ਜੈਤੋ ਦੇ ਸਮੂਹ ਮਸੀਹ ਭਾਈਚਾਰੇ ਵੱਲੋਂ ਜੈਤੋ ਸ਼ਹਿਰ ਵਿਖੇ ਕ੍ਰਿਸਮਸ- ਡੇ ਦੇ ਤਿਉਹਾਰ ਮੌਕੇ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਇਸ ਚ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮਸੀਹ ਭਾਈਚਾਰੇ ਵੱਲੋਂ ਪ੍ਰਭੂ ਯਸੂ ਮਸੀਹ ਦੇ ਭਜਨ ਗਾਏ ਗਏ ਅਤੇ ਸ਼ਹਿਰ ਵਾਸੀਆਂ ਲਈ ਸਮੂਹ ਪਾਸਟਰ ਵੱਲੋਂ ਸੁੱਖ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਾਸਟਰ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਪਾਸਟਰ ਜਸਵੀਰ ਮਸੀਹ, ਪਾਸਟਰ ਜਸਵੰਤ ਮਸੀਹ ਅਤੇ ਪਾਸਟਰ ਡਿਮੋਥੀ ਜੱਸ ਜੈਤੋ ਨੇ ਸ਼ਹਿਰਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤਿਆ ਅਤੇ ਸ਼ਹਿਰ ਵਾਸੀਆਂ ਨੂੰ ਪ੍ਰਭੂ ਯਸੂ ਮਸੀਹ ਵੱਲੋਂ ਦਿੱਤੇ ਗਏ ਇੱਕਜੁਟਤਾ ਨਾਲ ਰਹਿਣ ਅਤੇ ਅਮਨ-ਸ਼ਾਂਤੀ ਦੇ ਸੁਨੇਹੇ ਨੂੰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼ੋਭਾ ਯਾਤਰਾ ਚ ਸ਼ਾਮਲ ਹੋਏ ਵਿਧਾਇਕ ਅਮੋਲਕ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰੀਸ਼ ਗੋਇਲ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਲਛਮਣ ਭਗਤੂਆਣਾ ਨੂੰ ਵਿਸ਼ੇਸ਼ ਤੌਰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਸਟਰ ਜਸਵੀਰ ਮਸੀਹ, ਪਾਸਟਰ

ਕੁਲਵਿੰਦਰ ਮਸੀਹ, ਜਸਪ੍ਰੀਤ ਮਸੀਹ, ਪਾਸਟਰ ਮੰਗਤ ਮਸੀਹ ਅਤੇ ਭਾਰੀ ਗਿਣਤੀ ਵਿੱਚ ਮਸੀਹ ਭਾਈਚਾਰੇ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *