ਪੁਰਾਣੀ ਰੰਜਿਸ਼ ਕਾਰਨ ਕਾਂਗਰਸੀ ਆਗੂ ਪਰਮਿੰਦਰ ਤਿਵਾੜੀ ਦਾ ਹੋਇਆ ਕਤਲ 

Spread the love
 ਕਾਂਗਰਸ ਨੇ ਗਵਾਇਆ ਆਪਣਾ ਜੁਝਾਰੂ ਅਤੇ ਮਿਹਨਤੀ ਆਗੂ-ਰਾਜਾ ਗਿੱਲ
ਮਾਛੀਵਾੜਾ ਸਾਹਿਬ 30 ਮਾਰਚ (ਸੁੱਚਾ ਬੰਗੜ ) ਮਾਛੀਵਾੜਾ ਦੇ ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਕਾਂਗਰਸ ਪਾਰਟੀ ਦੇ ਵਫਾਦਾਰ ਅਤੇ ਮਿਹਨਤੀ, ਸਰਗਰਮ ਆਗੂ ਸਨ। ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ਤੋਂ ਇਲਾਵਾ ਵੀ ਉਹ ਹਰ ਇੱਕ ਚਾਹੇ ਕੋਈ ਧਾਰਮਿਕ ਪ੍ਰੋਗਰਾਮ ਜਾਂ ਕਿਸੇ ਵੀ ਤਰਹਾਂ ਦਾ ਕੋਈ ਸਮਾਗਮ ਹੁੰਦਾ ਤਾਂ ਪਰਮਿੰਦਰ ਤਿਵਾੜੀ ਉਨਾਂ ਪ੍ਰੋਗਰਾਮਾਂ ਵਿੱਚ ਜਰੂਰ ਪਹੁੰਚਦੇ ਸਨ। ਮਿਠੜਾ ਬੋਲ ਅਤੇ ਹੱਸ ਮੁੱਖ ਸੁਭਾਅ ਦੇ ਮਾਲਿਕ ਤੇ ਹਰ ਇੱਕ ਵਿਅਕਤੀ ਨੂੰ ਪਿਆਰ ਨਾਲ ਬੁਲਾਉਂਦੇ ਸਨ। ਬੀਤੀ ਐਤਵਾਰ ਸ਼ਾਮ ਪਿੰਡ ਹਾੜੀਆਂ ਵਿੱਚ ਦੋ ਨੌਜਵਾਨਾਂ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਸਨਸਨੀਖੇਜ਼ ਮਾਮਲੇ ਵਿੱਚ ਪੁਲਿਸ ਵੱਲੋਂ ਮੁੱਢਲੀ ਜਾਂਚ ਦੌਰਾਨ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਇਹ ਕਤਲ ਜ਼ਮੀਨੀ ਵਿਵਾਦ ਕਾਰਨ ਹੋਇਆ। ਪੁਲਿਸ ਮੁਤਾਬਕ ਪਿੰਡ ਖੋਖਰਾਂ ਦੇ ਵਿਜੇ ਕੁਮਾਰ ਦੀ ਇਸ ਵਾਰਦਾਤ ਵਿੱਚ ਭੂਮਿਕਾ ਸਾਹਮਣੇ ਆਈ ਹੈ, ਜੋ ਇਸ ਵੇਲੇ ਫਰਾਰ ਦੱਸਿਆ ਜਾ ਰਿਹਾ ਹੈ, ਜਦਕਿ ਉਸਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਤਿਵਾੜੀ ਪਿੰਡ ਦੀ ਪੰਚਾਇਤੀ ਜ਼ਮੀਨ ‘ਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਵਿਜੇ ਕੁਮਾਰ ਦਾ ਵਿਰੋਧ ਕਰ ਰਹੇ ਸਨ। ਇਹ ਮਾਮਲਾ ਅਦਾਲਤ ਵਿੱਚ ਵੀ ਚੱਲ ਰਿਹਾ ਸੀ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਣਾਅ ਵੱਧ ਗਿਆ ਸੀ। ਘਟਨਾ ਵਾਲੇ ਦਿਨ ਤਿਵਾੜੀ ਆਪਣੇ ਕਿਰਾਏ ਤੇ ਦਿੱਤੇ ਹੋਏ ਕਮਰਿਆਂ ਦੇ ਨੇੜੇ ਕੁਰਸੀ ‘ਤੇ ਬੈਠੇ ਫੋਨ ‘ਤੇ ਗੱਲ ਕਰ ਰਹੇ ਸਨ, ਜਦ ਇੱਕ ਨੌਜਵਾਨ ਨੇ ਆ ਕੇ ਉਨ੍ਹਾਂ ਨਾਲ ਹੱਥ ਮਿਲਾਇਆ ਅਤੇ ਦੂਜੇ ਵਿਅਕਤੀ ਨੇ ਪਿੱਛੇ ਤੋਂ ਕੁਹਾੜੀ ਨਾਲ ਹਮਲਾ ਕਰ ਦਿੱਤਾ। ਲਗਾਤਾਰ ਵਾਰ ਹੋਣ ਕਾਰਨ ਤਿਵਾੜੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਮਾਛੀਵਾੜਾ ਦੇ ਨਿੱਜੀ ਹਸਪਤਾਲ ਅਤੇ ਬਾਅਦ ਵਿੱਚ ਲੁਧਿਆਣਾ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੂਜੇ ਪਾਸੇ, ਸਵੇਰੇ ਜਦ ਤਿਵਾੜੀ ਦੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਪਤਨੀ ਅਤੇ ਬੱਚਿਆਂ ਨੂੰ ਇੰਨਾ ਸਦਮਾ ਲੱਗਿਆ ਕਿ ਉਹ ਬੇਹੋਸ਼ ਤੱਕ ਹੋ ਗਏ। ਪਿੰਡ ਵਾਸੀਆਂ ਵਿੱਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੇਵਲ 30 ਗਜ਼ ਤੋਂ ਘੱਟ ਜ਼ਮੀਨ ਲਈ ਐਸੀ ਖੂਨੀ ਵਾਰਦਾਤ ਕਿਵੇਂ ਹੋ ਸਕਦੀ ਹੈ। ਲੋਕਾਂ ਨੇ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਸ ਘਟਨਾ ਨੂੰ ਲੈ ਕੇ ਜਿੱਥੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲੀ ਹੈ ਉੱਥੇ ਹੀ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਉਹਨਾਂ ਦੀ ਮੌਤ ਨੂੰ ਲੈ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਕਾਂਗਰਸੀ ਵਰਕਰਾਂ ਤੋਂ ਇਲਾਵਾ ਦੂਸਰੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਸ ਤਰਹਾਂ ਕਾਂਗਰਸ ਪਾਰਟੀ ਦੇ ਜੁਝਾਰੂ ਆਗੂ ਤੇ ਸਰੇਆਮ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣਾ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਸਵਾਲੀਆ ਨਿਸ਼ਾਨ ਉੱਠਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਿਨੋ ਦਿਨ ਵਿਗੜਦੀ ਜਾ ਰਹੀ ਹੈ।
  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *