ਵਿਧਾਇਕ ਸ. ਸੇਖੋਂ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨ ਨਾਲ ਮੀਟਿੰਗ, ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਤੇ ਨਿਰਦੇਸ਼

Spread the love

ਫਰੀਦਕੋਟ, 30 ਮਾਰਚ (ਗੁਰਦੀਪ ਸਿੰਘ ਢਿੱਲੋਂ ) ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਲਾਈਨ ਬਾਜ਼ਾਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਜਿਵੇਂ ਕਿ ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਦੀ ਕਮੀ, ਸਫਾਈ ਪ੍ਰਬੰਧ ਅਤੇ ਸੁਰੱਖਿਆ ਸਬੰਧੀ ਮੁੱਦੇ ਉੱਠਾਏ ਗਏ।  ਵਿਧਾਇਕ ਸ. ਸੇਖੋਂ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਮੌਕੇ ‘ਤੇ ਹੀ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ ਅਤੇ ਸਫਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਹਨਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਟਰੇਡ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਮੰਗਾਂ ‘ਤੇ ਧਿਆਨ ਦੇਣ ਲਈ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਵੀ ਪ੍ਰਸ਼ਾਸਨ ਨਾਲ ਮਿਲ ਕੇ ਸ਼ਹਿਰ ਦੇ ਸੁਧਾਰ ਲਈ ਕੰਮ ਕਰਨਗੇ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਚੇਅਰਮੈਨ ਟਰੇਡਰ ਕਮੇਟੀ ਫਰੀਦਕੋਟ, ਮੈਡਮ ਊਸ਼ਾ ਸਟੇਟ ਟੈਕਸ ਅਫਸਰ ਫਰੀਦਕੋਟ, ਜਸਵੰਤ ਸਿੰਘ ਇੰਸਪੈਕਟਰ ਜੀਐਸਟੀ, ਰਾਕੇਸ਼ ਕੰਬੋਜ ਐਮ ਈ ਨਗਰ ਕੌਂਸਲ, ਨਛੱਤਰ ਸਿੰਘ, ਸਤੀਸ਼ ਕੁਮਾਰ, ਅਨਮੋਲ ਸਿੰਘ ਲੇਬਰ ਇੰਸਪੈਕਟਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *