ਨਸ਼ਿਆਂ ਅਤੇ ਏਡਜ਼ ਵਿਰੁੱਧ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

Spread the love
 ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੀ ਵਿਲੱਖਣ ਪਹਲ, ਦਾਣਾ ਮੰਡੀ ‘ਚ ਗੂੰਜਿਆ ਸੰਦੇਸ਼ — “ਜ਼ਿੰਦਗੀ ਖ਼ੂਬਸੂਰਤ ਹੈ”
ਦੋਰਾਹਾ, 31 ਮਾਰਚ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ) – ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵੱਲੋਂ ਨਸ਼ਿਆਂ ਅਤੇ ਏਡਜ਼ ਵਰਗੀਆਂ ਘਾਤਕ ਸਮਾਜਿਕ ਬੁਰਾਈਆਂ ਖ਼ਿਲਾਫ਼ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਦਾਣਾ ਮੰਡੀ, ਦੋਰਾਹਾ ਵਿਖੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ। ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਨੈਕੋ ਕਲੱਬ ਵੱਲੋਂ ਪੇਸ਼ ਕੀਤਾ ਗਿਆ ਨੁੱਕੜ ਨਾਟਕ “ਜ਼ਿੰਦਗੀ ਖ਼ੂਬਸੂਰਤ ਹੈ” ਦਰਸ਼ਕਾਂ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਿਆ। ਨਾਟਕ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਅਤੇ ਏਡਜ਼ ਵਰਗੀ ਖ਼ਤਰਨਾਕ ਬਿਮਾਰੀ ਤੋਂ ਸਚੇਤ ਰਹਿਣ ਦਾ ਮਜ਼ਬੂਤ ਸੰਦੇਸ਼ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਹ ਨਾਟਕ ਡਾ. ਸੋਮਪਾਲ ਹੀਰਾ ਦੇ ਦਿਸ਼ਾ-ਨਿਰਦੇਸ਼ ਹੇਠ ਤਿਆਰ ਕੀਤਾ ਗਿਆ, ਜਿਸ ਦਾ ਮਕਸਦ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਸਹੀ ਰਾਹ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਇਸ ਮੌਕੇ ਪ੍ਰੋ. ਦੀਪਾਲੀ, ਪ੍ਰੋ. ਸੰਦੀਪ ਸਿੰਘ ਹੁੰਦਲ ਅਤੇ ਪ੍ਰੋ. ਸ਼ਵੇਤਾ ਥਾਪਾ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ ਅਤੇ ਐਗਜ਼ੀਕਿਊਟਿਵ ਮੈਂਬਰ ਸ਼੍ਰੀਮਤੀ ਰੁਪਿੰਦਰ ਕੌਰ ਬਰਾੜ ਨੇ ਇਸ ਉਪਰਾਲੇ ਦੀ ਭਰਪੂਰ ਸ੍ਰਾਹਨਾ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਨੇ ਵੀ ਨਾਟਕ ਨੂੰ ਬਹੁਤ ਸਰਾਹਿਆ ਅਤੇ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *