ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਆਂਵਿੰਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਤੇ ਗ੍ਰੇਜੁਏਸ਼ਨ ਸੈਰੇਮਨੀ ਕਰਵਾਈ

Spread the love
 ਮੀਆਂਵਿੰਡ, 31 ਮਾਰਚ (ਕਰਨੈਲ ਸਿੰਘ ਰਿੰਕੂ)  ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੀਆਂਵਿੰਡ ਵਿਖੇ ਗ੍ਰੇਜੁਏਸ਼ਨ ਸੈਰੇਮਨੀ, ਮਾਪੇ ਅਧਿਆਪਕ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਕੂਲ ਮੁਖੀ ਮੈਡਮ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਅਧਿਆਪਕਾਂ ਦੀ ਅਣਥੱਕ ਮਿਹਨਤ, ਬੱਚਿਆਂ ਅਤੇ ਮਾਪਿਆਂ ਦੀ ਭਰਵੀਂ ਸ਼ਮੂਲੀਅਤ ਨੇ ਚਾਰ ਚੰਨ ਲਗਾ ਦਿੱਤੇ।
ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੀ.ਪੀ.ਈ.ਓ. ਖਡੂਰ ਸਾਹਿਬ ਸ. ਦਿਲਬਾਗ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਬਲਾਕ ਸੰਮਤੀ ਚੇਅਰਮੈਨ ਸ. ਸਤਨਾਮ ਸਿੰਘ ਮੀਆਂਵਿੰਡ, ਸਰਪੰਚ ਮੈਡਮ ਮਨਦੀਪ ਕੌਰ, ਮੈਡਮ ਕੁਲਬੀਰ ਕੌਰ, ਸੀ.ਐੱਚ.ਟੀ. ਮੈਡਮ ਜਗਦੀਸ਼ ਕੌਰ (ਸੈਂਟਰ ਸਰਾਂ ਤਲਵੰਡੀ), ਸੀ.ਐੱਚ.ਟੀ. ਸ. ਸੁਖਵਿੰਦਰ ਸਿੰਘ ਧਾਮੀ (ਸੈਂਟਰ ਖਡੂਰ ਸਾਹਿਬ), ਮੈਡਮ ਪ੍ਰੀਤ ਮੋਹਨ, ਬੀ.ਐੱਮ.ਟੀ. ਸ਼੍ਰੀ ਕੇਵਲ ਕੁਮਾਰ, ਐੱਸ.ਐੱਮ.ਸੀ. ਕਮੇਟੀ ਦੀ ਚੇਅਰਪਰਸਨ ਮੈਡਮ ਕਿਰਨਦੀਪ ਕੌਰ ਅਤੇ ਹੋਰ ਮੈਂਬਰ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਇਸ ਮੌਕੇ ਬੱਚਿਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਅਤੇ ਸਾਹਿਤਕ ਪੇਸ਼ਕਾਰੀਆਂ ਨੇ ਹਾਜ਼ਰ ਮਹਿਮਾਨਾਂ ਦਾ ਮਨ ਮੋਹ ਲਿਆ। ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਮੂਹ ਬੱਚਿਆਂ ਨੂੰ ਸਟੇਸ਼ਨਰੀ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਅਗਲੀਆਂ ਜਮਾਤਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਕੂਲ ਮੁਖੀ ਅਤੇ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਦੌਰਾਨ ਬੀ.ਪੀ.ਈ.ਓ. ਸਾਹਿਬ ਅਤੇ ਹੋਰ ਪਤਵੰਤਿਆਂ ਨੇ ਬੱਚਿਆਂ ਨੂੰ ਸਫਲਤਾ ਦੀ ਵਧਾਈ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ, ਪੜ੍ਹਾਈ ਅਤੇ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਵੱਲ ਵਿਸ਼ੇਸ਼ ਧਿਆਨ ਦੇਣ। ਅਖੀਰ ਵਿੱਚ ਮੁੱਖ ਅਧਿਆਪਕਾ ਮੈਡਮ ਰਣਜੀਤ ਕੌਰ ਨੇ ਸਮੂਹ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *