ਤੀਜਾ ਦਸਤਾਰ ਸਿਖਲਾਈ ਕੈਂਪ ਸਫਲਤਾਪੂਰਵਕ ਆਯੋਜਿਤ

Spread the love
 ਵੱਖ-ਵੱਖ ਵਰਗਾਂ ਵਿੱਚ ਜੇਤੂਆਂ ਦਾ ਐਲਾਨ

ਕਪੂਰਥਲਾ, 31 ਮਾਰਚ (ਕੌੜਾ )- ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਠੱਠਾ ਟਿੱਬਾ ਸੁਲਤਾਨਪੁਰ ਲੋਧੀ ਵਿਖੇ ਤੀਜਾ ਦਸਤਾਰ ਸਿਖਲਾਈ ਕੈਂਪ ਅਤੇ ਮੁਕਾਬਲਾ ਆਯੋਜਿਤ ਕੀਤਾ ਗਿਆ। ਇਹ ਕੈਂਪ ਹਿਊਮਨ ਰਾਇਟਸ ਪ੍ਰੈੱਸ ਕਲੱਬ (ਰਜਿ.) ਅਤੇ ਰਹਿਮਤ ਐਨਜੀਓ ਵੱਲੋਂ ਬੱਚਿਆਂ ਨੂੰ ਦਸਤਾਰ ਪ੍ਰਤੀ ਪ੍ਰੇਰਿਤ ਕਰਨ ਅਤੇ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਲਗਾਤਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਕੈਂਪ ਦੀ ਅਗਵਾਈ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਹਾਜੀਪੁਰ ਵੱਲੋਂ ਕੀਤੀ ਗਈ, ਜਦਕਿ ਜੱਜਾਂ ਦੀ ਭੂਮਿਕਾ ਕੁਲਦੀਪ ਸਿੰਘ ਥਿੰਦ ਪਗੜੀ ਹਾਊਸ ਅਤੇ ਵੰਸਜੀਤ ਸਿੰਘ ਧੰਜੂ ਨੇ ਨਿਭਾਈ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ 0 ਤੋਂ 13 ਸਾਲ ਦੀ ਉਮਰ ਵਰਗ ਵਿੱਚ ਗੁਰਨੂਰ ਸਿੰਘ ਪਹਿਲੇ, ਗੁਰਤਾਜ ਸਿੰਘ ਦੂਜੇ ਅਤੇ ਗੁਰਸ਼ਾਨ ਸਿੰਘ ਤੀਜੇ ਸਥਾਨ ‘ਤੇ ਰਹੇ। ਜਦਕਿ ਓਪਨ ਵਰਗ ਵਿੱਚ ਗੁਰਸ਼ਾਨ ਸਿੰਘ ਨੇ ਪਹਿਲਾ, ਨਵਜੋਤ ਸਿੰਘ ਨੇ ਦੂਜਾ ਅਤੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਬੰਧਕ ਸੁੱਖਵਿੰਦਰ ਸਿੰਘ ਸਾਬਕਾ ਸਰਪੰਚ ਹਾਜੀਪੁਰ ਅਤੇ ਰਣਜੀਤ ਸਿੰਘ ਪੰਨੂ ਫੌਜੀ ਕਲੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਕੈਂਪ 1 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬੇਬੇ ਨਾਨਕੀ ਜੀ ਅਤੇ 5 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬਾਬਾ ਚਰਨ ਦਾਸ ਜੀ, ਖੇੜਾ ਬੇਟ ਵਿਖੇ ਲਗਾਏ ਜਾਣਗੇ। ਇਸ ਤੋਂ ਇਲਾਵਾ 12 ਅਤੇ 13 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਸਿਖਲਾਈ ਕੈਂਪ ਹੋਵੇਗਾ।
ਉਹਨਾਂ ਦੱਸਿਆ ਕਿ ਫਾਈਨਲ ਮੁਕਾਬਲੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਏ ਜਾਣਗੇ। ਵੱਖ-ਵੱਖ ਵਰਗਾਂ ਲਈ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਰਣਜੀਤ ਸਿੰਘ ਪੰਨੂ, ਭਜਨ ਸਿੰਘ, ਹਰਨਾਮ ਸਿੰਘ, ਦਿਲਬਾਗ ਸਿੰਘ, ਬਚਿੱਤਰ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।  ਵਿਸਾਖੀ ਮੌਕੇ ਦੋ ਦਿਨਾਂ ਦਾ ਖੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ।

  • Related Posts

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    ਪੰਜਾਬ ਯੂਨੀਵਰਸਿਟੀ ਦੇ ਸਾਈਨਬੋਰਡਾਂ ‘ਤੇ ਮੁੜ ਪਰਤੇਗੀ ਪੰਜਾਬੀ, ਐਮ.ਪੀ. ਮਲਵਿੰਦਰ ਸਿੰਘ ਕੰਗ ਦੀ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ

    Spread the love

    Spread the loveਨਵਾਂਸ਼ਹਿਰ, 9 ਜੂਨ (ਜਤਿੰਦਰਪਾਲ ਸਿੰਘ ਕਲੇਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨਵੇਂ ਲਗਾਏ ਗਏ ਸਾਈਨਬੋਰਡਾਂ ਅਤੇ ਨੇਮਪਲੇਟਾਂ ਤੋਂ ਪੰਜਾਬੀ ਭਾਸ਼ਾ ਨੂੰ ਗਾਇਬ ਕੀਤੇ ਜਾਣ ਦੇ ਵਿਵਾਦ ‘ਤੇ ਇੱਕ…

    Leave a Reply

    Your email address will not be published. Required fields are marked *