ਥਾਣਾ ਸਦਰ ਫਗਵਾੜਾ ਵਿਖੇ 15 ਲੱਖ ਰੁਪਏ ਦੇ ਸਫੈਦੇ ਵੇਚਣ ਦੇ ਮਾਮਲੇ ‘ਚ ਚਾਰ ਵਿਅਕਤੀਆਂ ‘ਤੇ  ਮਾਮਲਾ ਦਰਜ

Spread the love
 ਫਗਵਾੜਾ 1 ਅਪ੍ਰੈਲ (ਪ੍ਰੀਤੀ) ਥਾਣਾ ਸਦਰ ਫਗਵਾੜਾ ਵਿਖੇ 15 ਲੱਖ ਰੁਪਏ ਦੇ ਸਫੈਦੇ ਵੇਚਣ ਦੇ ਮਾਮਲੇ ‘ਚ ਚਾਰ ਵਿਅਕਤੀਆਂ ‘ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਦਰ ਫਗਵਾੜਾ ਵਿਖੇ ਦਿੱਤੀ ਗਈ ਸ਼ਿਕਾਇਤ ਵਿਚ ਦਰਸ਼ਨ ਕੌਰ ਉਰਫ ਦਰਸ਼ੋ ਪਤਨੀ ਬਲਵੀਰ ਸਿੰਘ ਵਾਸੀ ਝਿੰਗੜਾ ਬੰਗਾ ਐੱਸਬੀਐੱਸ ਨਗਰ ਨੇ ਦੱਸਿਆ ਕਿ ਉਸਦੀ ਪ੍ਰਾਪਰਟੀ ਪਿੰਡ ਬਰਨ ਕਿਸ਼ਨਪੁਰ ਤਹਿਸੀਲ ਫਗਵਾੜਾ ਵਿਚ ਮੌਜੂਦ ਹੈ।ਉਸ ਦੀ ਪ੍ਰਾਪਰਟੀ ਸਬੰਧੀ ਅਵਤਾਰ ਸਿੰਘ ਵਿਰੁੱਧ ਮਾਨਯੋਗ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ। ਉਕਤ ਕੇਸ ਵਿਚ ਮਾਨਯੋਗ ਅਦਾਲਤ ਵੱਲੋਂ ਉਸਦੇ ਹੱਕ ਵਿਚ ਸਟੇਅ ਦਾ ਆਰਡਰ ਵੀ ਜਾਰੀ ਕੀਤਾ ਹੋਇਆ ਹੈ। ਅਦਾਲਤ ਵੱਲੋਂ ਜਾਰੀ ਹੋਏ ਸਟੇਅ ਆਰਡਰ ਦੀ ਕਾਪੀ ਵੀ ਮੌਜੂਦ ਹੈ, ਜਿਸ ਦੇ ਬਾਵਜੂਦ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ, ਜਸਵਿੰਦਰ ਪਾਲ ਸਿੰਘ ਪੁੱਤਰ ਬੂਟਾ ਸਿੰਘ ਨੇ ਧੱਕੇ ਨਾਲ ਉਸਦੀ ਪ੍ਰਾਪਰਟੀ ਵਿਚ ਲੱਗੇ ਸਫੈਦੇ ਦੇ ਦਰਖਤ 15 ਲੱਖ ਰੁਪਏ ਵਿਚ ਵੇਚ ਦਿੱਤੇ। ਉਕਤ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ‘ਤੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *