ਵਿਧਾਇਕਾ ਜੀਵਨਜੋਤ ਕੌਰ ਵਲੋਂ ਵੇਰਕਾ ਵਿੱਚ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਪਰ ਚੁੱਕ ਕੇ ਪ੍ਰੋਜੈਕਟ ਦੀ ਸ਼ੁਰੂਆਤ 

Spread the love
ਇਸ ਪ੍ਰੋਜੈਕਟ ਉੱਪਰ 2.5 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 02 ਅਪ੍ਰੈਲ (   ਮਨਜੀਤ ਸਿੰਘ ਸ਼ੇਰਗਿੱਲ   )  ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਪੂਰਬੀ) ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕਾ ਜੀਵਨਜੋਤ ਕੌਰ ਵੱਲੋਂ ਰੰਗਲਾ ਪੰਜਾਬ ਮਿਸ਼ਨ ਤਹਿਤ ਵਾਰਡ ਨੰਬਰ 18 (ਵੇਰਕਾ) ਵਿੱਚ 2.5 ਕਰੋੜ ਰੁਪਏ ਦੀ ਲਾਗਤ ਨਾਲ ਨੀਵੀਆਂ ਅਤੇ ਖ਼ਤਰਨਾਕ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਦੇ ਪ੍ਰੋਜੈਕਟ ਦਾ ਆਗਾਜ਼ ਕੀਤਾ ਗਿਆ। ਇਸ ਪ੍ਰੋਜੈਕਟ ਦੀ ਸ਼ੁਰੂਆਤ ਪਿੰਡ ਵੱਲਾ ਤੋਂ ਕੀਤੀ ਗਈ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਲਟਕਦੀਆਂ ਤਾਰਾਂ ਤੋਂ ਪੱਕੀ ਮੁਕਤੀ ਮਿਲੇਗੀ ਅਤੇ ਹਾਦਸਿਆਂ ਦਾ ਡਰ ਖ਼ਤਮ ਹੋਵੇਗਾ। ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਨੀਵੀਆਂ ਹੋਣ ਕਾਰਨ ਅਕਸਰ ਹੀ ਹਾਦਸਿਆਂ ਦਾ ਕਾਰਨ ਬਣਦੀਆਂ ਸਨ ਅਤੇ ਲੋਕ ਬੜੇ ਲੰਮੇ ਸਮੇਂ ਤੋਂ ਇਨ੍ਹਾਂ ਖ਼ਤਰਨਾਕ ਤਾਰਾਂ ਨੂੰ ਉੱਚਾ ਚੁੱਕਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਉਨ੍ਹਾਂ ਨੇ ਸਰਕਾਰ ਤੱਕ ਪਹੁੰਚਾਅ ਕੇ ਇਸ ਦੇ ਪੱਕੇ ਹੱਲ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਸਮੱਸਿਆ ਨੂੰ ਹਮੇਸ਼ਾਂ ਲਈ ਦੂਰ ਕਰਨ ਲਈ 2.5 ਕਰੋੜ ਰੁਪਏ ਖ਼ਰਚ ਕਰਕੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਹਲਕੇ ਵਿਚੋਂ ਤਾਰਾਂ ਦਾ ਜਾਲ ਜਲਦ ਸਾਫ਼ ਕੀਤਾ ਜਾਵੇਗਾ। ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਆਪਣੇ ਲੋਕਾਂ ਦੀ ਸੇਵਾ ਤੇ ਸਹੂਲਤ ਲਈ ਹਮੇਸ਼ਾਂ ਤਤਪਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਰੰਗਲਾ ਪੰਜਾਬ ਮਿਸ਼ਨ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿੱਚ ਹੋਰ ਵੀ ਵਿਕਾਸ ਕਾਰਜ ਕੀਤੇ ਜਾਣਗੇ। ਇਸ ਮੌਕੇ ਵਾਰਡ ਨੰਬਰ 18 (ਵੇਰਕਾ) ਦੇ ਨਿਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਲਈ ਵਿਧਾਇਕਾ ਜੀਵਨਜੋਤ ਕੌਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *