ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 473ਵਾਂ ਫਰੀ ਕੈਂਪ

Spread the love
  3 ਬੁਜਰਗਾਂ ਨੂੰ ਨਵੇਂ ਜਬਾੜੇ ਵੰਡੇ * ਕਰੀਬ 110 ਮਰੀਜ਼ਾਂ ਦੀ ਹੋਈ ਜਾਂਚ
ਫਗਵਾੜਾ 2 ਅਪ੍ਰੈਲ (    ਪ੍ਰੀਤੀ        ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿਖੇ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਯਾਦ ਨੂੰ ਸਮਰਪਿਤ 473ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਬਤੌਰ ਮੁੱਖ ਮਹਿਮਾਨ ਪਹੁੰਚੇ ਇੰਨਰਵ੍ਹੀਲ ਕਲੱਬ (ਡਿਸਟ੍ਰਿਕਟ 3070) ਦੇ ਸਾਬਕਾ ਡਿਸਟ੍ਰਿਕਟ ਚੇਅਰਮੈਨ ਸ਼੍ਰੀਮਤੀ ਕੇਸ਼ਲਤਾ ਬਿਮਰਾ ਵਲੋਂ ਕੀਤਾ ਗਿਆ। ਸਤਿਕਾਰਤ ਮਹਿਮਾਨ ਵਜੋਂ ਪ੍ਰੋਫੈਸਰ ਡਾ. ਭੁਪਿੰਦਰ ਕੌਰ (ਪੀ.ਐਚ.ਡੀ.) ਅਤੇ ਰੋਟਰੀ ਕਲੱਬ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਸਤਪਾਲ ਸੇਠੀ ਨੇ ਵੀ ਉਚੇਰੇ ਤੌਰ ਤੇ ਹਾਜਰੀ ਲਗਵਾਈ। ਪਤਵੰਤਿਆਂ ਵਲੋਂ 3 ਲੋੜਵੰਦ ਬਜੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡੇ ਗਏ ਅਤੇ ਬਲੱਡ ਬੈਂਕ ਵਲੋਂ ਸਮਾਜ ਸੇਵਾ ‘ਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਡਾ. ਤਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਕਰੀਬ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਨੂੰ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਪੂਰੀ ਕੀਤੀ ਗਈ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਅਪ੍ਰੈਲ ਦਿਨ ਬੁਧਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਠਾਕੁਰ ਗੁਲਾਬ ਸਿੰਘ, ਮੋਹਨ ਲਾਲ ਤਨੇਜਾ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਐਨ.ਐਸ. ਸੈਣੀ, ਰੂਪ ਲਾਲ, ਮੁਕੇਸ਼ ਕੁਮਾਰ ਤੇ ਰਮਨ ਨਹਿਰਾ ਆਦਿ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *