2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸ਼ਾਨ ਨਾਲ ਸਰਕਾਰ ਬਣੇਗੀ — ਦਲਵਿੰਦਰ ਸਿੱਧੂ 

Spread the love
 ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਨੇ ਕੀਤੀਆਂ ਅੱਧਾ ਦਰਜਨ ਤੋਂ ਵੱਧ ਵੱਖ-ਵੱਖ ਅਹੁਦਿਆਂ ਉੱਤੇ ਨਿਯੁਕਤੀਆਂ
ਕਪੂਰਥਲਾ,2 ਅਪ੍ਰੈਲ (  ਕੌੜਾ    ) — ਅੱਜ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅੱਧੀ ਦਰਜਨ ਤੋਂ ਵੱਧ ਜਿਲਾ ਪੱਧਰ ਉਤੇ ਵੱਖ-ਵੱਖ ਅਹੁਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਕਰਮਸ਼ੀਲ ਵਰਕਰਾਂ ਦੀਆਂ ਨਿਯੁਕਤੀਆਂ ਕੀਤੀਆਂ। ਵਿਧਾਨ ਸਭਾ ਹਲਕਾ ਕਪੂਰਥਲਾ ਦੇ ਪਿੰਡ ਜਲੋਵਾਲ ਵਿਖੇ ਪਾਰਟੀ ਦੇ ਅਯੋਜਿਤ ਇਕ ਸਮਾਗਮ ਦੌਰਾਨ ਜਥੇਦਾਰ ਸਤਨਾਮ ਸਿੰਘ ਜਲੋਵਾਲ ਦੀ ਨਿਗਰਾਨੀ ਹੇਠ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਲਵਿੰਦਰ ਸਿੰਘ ਸਿੱਧੂ ਨੇ ਨਿਯੁਕਤੀ ਪੱਤਰ ਤਕਸੀਮ ਕੀਤੇ ਅਤੇ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਨੂੰ ਪਾਰਟੀ ਦੀ ਮਜਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ ਰਾਤ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਨਿਯੁਕਤੀ ਪੱਤਰ ਦੇਣ ਲਈ ਆਯੋਜਿਤ ਸਮਾਗਮ ਦੌਰਾਨ ਹਾਜ਼ਰ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਤੋਂ ਇਲਾਵਾ ਨਵ ਨਿਯੁਕਤ ਪਾਰਟੀ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਲਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਦਿਨੋ ਦਿਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਲੋਕਾਂ ਦੇ ਭਰਵੇਂ ਇਕੱਠ ਅਤੇ ਲੋਕਾਂ ਦੇ ਉਤਸ਼ਾਹ ਨੂੰ ਵੇਖ ਕੇ ਲੱਗਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ 2027 ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਸ਼ਾਨ ਨਾਲ ਸਰਕਾਰ ਬਣੇਗੀ। ਓਹਨਾਂ ਆਖਿਆ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਮੁੜ ਤਰੱਕੀ ਦੀਆਂ ਲੀਹਾਂ ਉੱਤੇ ਤੋਰ ਸਕਦੀ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਅਜੇ ਬਬਲਾ , ਪੀ ਏ ਸੀ ਮੈਂਬਰ ਜਗਤਾਰ ਸਿੰਘ ਜਲੋਵਾਲ , ਜਥੇਦਾਰ ਸਤਨਾਮ ਸਿੰਘ ਜੱਲੋਵਾਲ ਆਦਿ ਦੀ ਹਾਜ਼ਰੀ ਦੌਰਾਨ ਮੇਜਰ ਸਿੰਘ ਕਸੋ ਚਾਹਲ ਨੂੰ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜਿਲਾ ਸੀਨੀਅਰ ਮੀਤ ਪ੍ਰਧਾਨ ਜਦਕਿ ਗੁਰਨਾਮ ਸਿੰਘ ਮੱਲੂ ਕਾਦਰਾਬਾਦ, ਰਜਿੰਦਰ ਸ਼ਰਮਾ, ਪ੍ਰੀਤਮ ਸਿੰਘ ਡੈਨਵਿੰਡ, ਜਗਮੋਹਨ ਸਿੰਘ ਸੈਦੋਵਾਲ ਆਦਿ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਮੀਤ ਪ੍ਰਧਾਨ ਥਾਪਿਆ ਗਿਆ ਇਸੇ ਤਰ੍ਹਾਂ ਸੰਤੋਖ ਸਿੰਘ ਕਸੋਚਾਹਲ ਤੇ ਕੇਵਲ ਸਿੰਘ ਮੰਗਾ ਰੋਡਾ  ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸਕੱਤਰ ਨਿਯੁਕਤ ਕੀਤਾ ਗਿਆ।   ਜਸਵਿੰਦਰ ਸਿੰਘ ਜਲੋਵਾਲ ਅਤੇ ਜਸਪਾਲ ਸਿੰਘ ਜੱਲੋਵਾਲ ਨੂੰ
ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।  ਸ਼੍ਰੋਮਣੀ ਅਕਾਲੀ ਦਲ ਦੇ ਉਕਤ ਨਵ ਨਿਯੁਕਤ ਆਹੁਦੇਦਾਰਾਂ ਨੇ ਸਾਂਝੇ ਤੌਰ ਉੱਤੇ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦਲਵਿੰਦਰ ਸਿੰਘ ਸਿੱਧੂ ਨੂੰ ਭਰੋਸਾ ਦਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਏਜੰਡਿਆਂ ਨੂੰ ਲੋਕਾਂ ਦੇ ਘਰ ਘਰ ਤੱਕ ਲੈ ਕੇ ਜਾਣ ਲਈ ਵਚਨਬੱਧ ਹੋਣਗੇ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *