ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ 

Spread the love
ਜਨ ਸੰਵਾਦ ਪ੍ਰੋਗਰਾਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਬਾਰੇ ਦੱਸਿਆ
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ ( ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਪਿੰਡ ਗੱਗੜਭਾਣਾ ਵਿੱਚ 1 ਕਰੋੜ 57 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਗੱਗੜਭਾਣਾ ਵਿੱਚ ਖੇਡ ਮੈਦਾਨ ਲਈ 23 ਲੱਖ 29 ਹਜ਼ਾਰ ਰੁਪਏ ਦੀ ਰਕਮ ਵੀ ਮਨਜ਼ੂਰ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮਿਲਣਗੀਆਂ। ਇਸ ਉਪਰੰਤ ਪਿੰਡ ਪੱਲਾ ਵਿੱਚ 32 ਲੱਖ 65 ਹਜ਼ਾਰ ਰੁਪਏ, ਪਿੰਡ ਬੁੱਟਰ ਖੁਰਦ ਵਿੱਚ 1 ਕਰੋੜ 56 ਲੱਖ 80 ਹਜ਼ਾਰ ਰੁਪਏ, ਪਿੰਡ ਬੁੱਟਰ ਸਿਵਿਆਂ ਵਿੱਚ 1 ਕਰੋੜ 63 ਲੱਖ 60 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਇਸ ਸਾਲ ਕੋਈ ਵੀ ਪਿੰਡੋਂ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦਾ ਮੁੱਖ ਏਜੰਡਾ ਹੈ।
ਇਸ ਮੌਕੇ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਹਨਾਂ ਪਿੰਡਾਂ ਵਿੱਚ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਤਹਿਤ ਕੀਤੇ ਜਨ ਸੰਵਾਦ ਪ੍ਰੋਗਰਾਮਾਂ ਦੌਰਾਨ ਪੰਜਾਬ ਸਰਕਾਰ ਦੀਆਂ ਚਾਰ ਸਾਲਾ ਉਪਲਬਧੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤਾਂ ਲਈ ਕੀਤੇ ਗਏ ਹਰ ਇੱਕ ਵਾਅਦੇ ਨੂੰ ਕੀਤਾ ਪੂਰਾ ਹੈ।
ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਗੁਰਮੁੱਖ ਸਿੰਘ ਸਰਜਾ, ਚੇਅਰਮੈਨ ਡਾਕਟਰ ਗੁਰਵਿੰਦਰ ਸਿੰਘ, ਸਰਪੰਚ ਅਜੇ ਗਾਂਧੀ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਇੰਦਰਜੀਤ ਸਿੰਘ, ਸਰਪੰਚ ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *