ਜੁਗਾੜੂ ਰੇਲ ਗੱਡੀ ‘ਚ ਬੱਚਿਆਂ ਦੀ ਸੈਰ ਜਾਂ ਜਿੰਦਗੀ ਨਾਲ ਖਿਲਵਾੜ ? ਅਕਾਲ ਗਲੈਕਸੀ ਕੌਨਵੈਂਟ ਸਕੂਲ ਵਿਵਾਦਾਂ ‘ਚ

Spread the love
ਸੁਲਤਾਨਪੁਰ ਲੋਧੀ/ਡਡਵਿੰਡੀ, 03 ਅਪ੍ਰੈਲ ( ਪਰਮਜੀਤ ਸਿੰਘ )  -ਸੁਲਤਾਨਪੁਰ ਲੋਧੀ (ਤਲਵੰਡੀ ਚੌਧਰੀਆਂ ਰੋਡ) ਵਿਖੇ ਸਥਿਤ ਅਕਾਲ ਗਲੈਕਸੀ ਕੌਨਵੈਂਟ ਸਕੂਲ ਵੱਲੋਂ ਬੱਚਿਆਂ ਦੀ ਗਿਣਤੀ ਵਧਾਉਣ ਲਈ ਇਕ ਅਨੋਖਾ ਤਰੀਕਾ ਅਪਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਕੂਲ ਪ੍ਰਬੰਧਕਾਂ ਵੱਲੋਂ ਇਕ ਜੁਗਾੜੂ ਰੇਲ ਗੱਡੀ ਤਿਆਰ ਕਰਕੇ ਉਸ ਵਿੱਚ ਛੋਟੇ ਛੋਟੇ ਬੱਚਿਆਂ ਨੂੰ ਬਿਠਾ ਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀਆਂ ਭੀੜ-ਭੜੱਕੇ ਵਾਲੀਆਂ ਸੜਕਾਂ ਅਤੇ ਪੁੱਡਾ ਕਾਲੋਨੀਆਂ ਵਿੱਚ ਘੁਮਾਇਆ ਗਿਆ ਹੈ। ਇਸ ਦੌਰਾਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ, ਕਿਉਂਕਿ ਨਾ ਤਾਂ ਇਸ ਤਰ੍ਹਾਂ ਦੀ ਗੱਡੀ ਲਈ ਕੋਈ ਪ੍ਰਮਾਣਿਤ ਇਜਾਜ਼ਤ ਹੋਣ ਦੀ ਜਾਣਕਾਰੀ ਮਿਲੀ ਹੈ ਅਤੇ ਨਾ ਹੀ ਸੁਰੱਖਿਆ ਦੇ ਪੂਰੇ ਇੰਤਜ਼ਾਮ ਨਜ਼ਰ ਆਏ ਹਨ। ਮਾਪਿਆਂ ਅਤੇ ਸਥਾਨਕ ਲੋਕਾਂ ਵੱਲੋਂ ਵੀ ਇਸ ਮਾਮਲੇ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਛੋਟੇ ਬੱਚਿਆਂ ਦੀ ਜਿੰਦਗੀ ਨੂੰ ਖਤਰੇ ਵਿੱਚ ਪਾ ਕੇ ਇਸ ਤਰ੍ਹਾਂ ਦਾ ਪ੍ਰਚਾਰ ਕਰਨਾ ਕਿਤੇ ਨਾ ਕਿਤੇ ਗੰਭੀਰ ਲਾਪਰਵਾਹੀ ਵਰਤਣ ਦਾ ਨਤੀਜਾ ਹੈ।
ਦੂਜੇ ਪਾਸੇ, ਹੈਰਾਨੀ ਦੀ ਗੱਲ ਇਹ ਵੀ ਹੈ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ‘ਚ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਗਈ ਹੈ ਜਿਸ ਨਾਲ ਲੋਕਾਂ ਵਲੋ ਵੀ ਪ੍ਰਸ਼ਾਸਨ ਦੀ ਭੂਮਿਕਾ ‘ਤੇ ਵੀ ਸਵਾਲ ਉੱਠ ਰਹੇ ਹਨ।
ਇਸ ਸਬੰਧੀ ਡੀਐਸਪੀ ਧੀਰੇਂਦਰ ਵਰਮਾ ਏਸੀਪੀ ਸੁਲਤਾਨਪੁਰ ਲੋਧੀ ਨੇ ਕਿਹਾ ਹੈ ਕਿ ਜੇਕਰ ਕੋਈ ਵੀ ਮੋਡੀਫਾਈ (ਜੁਗਾੜੂ ਰੇਲ ਜਾ ਰੇਹੜੀ) ਚਲਾਉਂਦਾ ਹੈ ਤਾਂ ਉਸਦੀ ਜਾਂਚ ਕੀਤੀ ਜਾਵੇਗੀ ਕਿਉਂਕਿ ਕੋਈ ਵੀ ਮੋਡੀਫਾਈ ਵ੍ਹੀਕਲ ਜੇਕਰ ਉਸਦੀ ਰਜਿਸਟ੍ਰੇਸ਼ਨ ਕਰਵਾਈ ਗਈ ਹੈ ਤਾਂ ਫਿਰ ਠੀਕ ਹੈ ਅਤੇ ਜੇਕਰ ਟਰੈਫਿਕ ਨਿਯਮਾਂ ਦੇ ਅਨੁਸਾਰ ਗਲਤ ਹੋਇਆ ਤਾਂ ਉਸਦੀ ਜਾਂਚ ਕਰਨ ਤੋਂ ਬਾਅਦ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਦੋਂ ਪੱਤਰਕਾਰਾਂ ਨੇ ਅਕਾਲ ਗਲੈਕਸੀ ਕੌਨਵੈਂਟ ਸਕੂਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਬੱਚਿਆਂ ਲਈ ਮਨੋਰੰਜਨ ਅਤੇ ਜਾਗਰੂਕਤਾ ਲਈ ਇਕ ਗਤੀਵਿਧੀ ਸੀ ਅਤੇ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਗਿਆ ਸੀ। ਜਦੋਂ ਉਹਨਾਂ ਨੂੰ ਇਹ ਪੁੱਛਿਆ ਗਿਆ ਕਿ ਇਹ ਜੁਗਾੜੂ ਰੇਲ ਗੱਡੀ ਸ਼ਹਿਰ ਦੇ ਅੰਦਰ ਭੀੜ ਭਰੀਆਂ ਹੋਈਆਂ ਸੜਕਾਂ ਤੇ ਬੱਚਿਆਂ ਦੀ ਜਾਨ ਨੂੰ ਜੋਖਮ ਵਿਚ ਪਾਂ ਕੇ ਕਿਉ ਚਲਾਈ ਜਾ ਰਹੀ ਸੀ ਤਾਂ ਉਹਨਾਂ ਕਿਹਾ ਕਿ ਡਰਾਈਵਰ ਰੇਲ ਗੱਡੀ ਵਿੱਚ ਤੇਲ ਪੁਆਉਣ ਲਈ ਲੇ ਕੇ ਗਿਆ ਸੀ ਜਿਸ ਵਿੱਚ ਬੱਚੇ ਆਪਣੇ ਆਪ ਬੈਠ ਗਏ ਸਨ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ (ਪ੍ਰਾਇਮਰੀ), ਡਾ ਬਲਵਿੰਦਰ ਸਿੰਘ ਬੱਟੂ ਜੀ ਅਤੇ ਸ਼੍ਰੀਮਤੀ ਮਮਤਾ ਜੀ ਨਾਲ ਉਹਨਾਂ ਦੇ ਫੋਨ ਨੰਬਰ ਤੇ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੂੰ ਬਾਰ ਬਾਰ ਕਾਲ ਕਰਨ ਤੇ ਵੀ ਕਾਲ ਰਿਸੀਵ ਨਹੀਂ ਕੀਤੀ ਗਈ ਜਿਸ ਨਾਲ ਉਹਨਾਂ ਦਾ ਪੱਖ ਨਹੀਂ ਲਿਆ ਜਾ ਸਕਿਆ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *