ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਵਿੱਚ ਨਵੇਂ ਦਾਖ਼ਲ ਹੋਏ ਬੱਚਿਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ

Spread the love
ਧਰਮਕੋਟ 03 ਅਪ੍ਰੈਲ (ਹਰਜੀਤ ਸਿੰਘ ਬਹਿਲ) ਮੋਗਾ ਇਲਾਕੇ ਦੀ ਮਸ਼ਹੂਰ ਸੰਸਥਾ ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਜੋ ਕਿ ICSE ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿੱਚ ਅੱਜ ਸੈਸ਼ਨ 2026–27 ਦਾ ਪਹਿਲਾ ਦਿਨ ਸੀ। ਇਸ ਮੌਕੇ ‘ਤੇ ਬੱਚਿਆਂ ਦਾ ਬਹੁਤ ਹੀ ਪਿਆਰ ਅਤੇ ਸਨੇਹ ਨਾਲ ਸਵਾਗਤ ਕੀਤਾ ਗਿਆ।
ਸਭ ਤੋਂ ਪਹਿਲਾਂ ਬੱਚਿਆਂ ਨੂੰ ਤਿਲਕ ਲਗਾ ਕੇ ਕਾਰਡ ਦਿੱਤੇ ਗਏ ਅਤੇ ਕੇ.ਜੀ. ਵਿੰਗ ਦੇ ਬੱਚਿਆਂ ਨੂੰ ਛੋਟੇ-ਛੋਟੇ ਤੋਹਫ਼ੇ ਵੀ ਦਿੱਤੇ ਗਏ।
ਇਸ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਨਿਸ਼ਾ ਕੌਸ਼ਿਕ ਜੀ ਨੇ ਖੁਦ ਜਾ ਕੇ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਾਰੇ ਅਧਿਆਪਕਾਂ ਨੇ ਬੱਚਿਆਂ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ। ਕਲਾਸ ਅਧਿਆਪਕਾਂ ਨੇ ਬੱਚਿਆਂ ਦੇ ਸਕੂਲ ਦੇ ਪਹਿਲੇ ਦਿਨ ਨੂੰ ਯਾਦਗਾਰ ਅਤੇ ਉਤਸ਼ਾਹਪੂਰਣ ਬਣਾਉਣ ਲਈ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ।
ਇਸ ਮੌਕੇ ‘ਤੇ ਸਕੂਲ ਦੇ CMD ਸ਼੍ਰੀ ਅਭਿਸ਼ੇਕ ਜਿੰਦਲ ਜੀ, ਸ਼੍ਰੀਮਤੀ ਸ਼ੀਨਮ ਜਿੰਦਲ ਜੀ ਅਤੇ ਸ਼੍ਰੀਮਤੀ ਸਰੋਜ ਰਾਣੀ ਜਿੰਦਲ ਜੀ ਨੇ ਵੀ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇਲਾਕੇ ਦੇ ਸੂਝਵਾਨ ਲੋਕਾਂ ਨੂੰ ਸੈਸ਼ਨ 2026–27 ਲਈ ਸਕੂਲ ਵਿੱਚ ਦਾਖ਼ਲਾ ਕਰਵਾਉਣ ਦੀ ਅਪੀਲ ਵੀ ਕੀਤੀ।
  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *