ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ

Spread the love
ਫ਼ਰੀਦਕੋਟ 3 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ।
ਇਸ ਤੋਂ ਇਲਾਵਾ ਸਪੀਕਰ ਸੰਧਵਾਂ ਪਿੰਡ ਬਾਹਮਣ ਵਾਲਾ, ਜ਼ਿਲ੍ਹਾ ਫ਼ਰੀਦਕੋਟ ਵਿਖੇ ਦੁਰਗਾ ਮਾਤਾ ਮੰਦਿਰ ਵਿੱਚ ਸ੍ਰੀ ਜੋਗਿੰਦਰਪਾਲ ਸ਼ਰਮਾ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਸਵ. ਅੰਗਰੇਜ਼ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਵੀ ਸ਼ਿਰਕਤ ਕੀਤੀ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *