ਤਹਿਸੀਲ ਸੁਲਤਾਨਪੁਰ ਲੋਧੀ ਦੇ ਨੰਬਰਦਾਰਾਂ ਦੀ ਵਿਚਾਰ ਵਟਾਂਦਰਾ ਅਹਿਮ ਮੀਟਿੰਗ ਅੱਜ 

Spread the love
ਕਪੂਰਥਲਾ, 3 ਅਪ੍ਰੈਲ ( ਕੌੜਾ )- ਨੰਬਰਦਾਰ ਯੂਨੀਅਨ ਕਪੂਰਥਲਾ ਦੇ ਜਿਲ੍ਹਾ ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਨੇ ਦੱਸਿਆ ਕਿ ਤਹਿਸੀਲ ਸੁਲਤਾਨਪੁਰ ਲੋਧੀ ਦੇ ਨੰਬਰਦਾਰਾਂ ਦੀ ਵਿਚਾਰ ਵਟਾਂਦਰਾ ਅਹਿਮ ਮੀਟਿੰਗ 04 ਅਪ੍ਰੈਲ, 2026 ਨੂੰ ਸਵੇਰੇ 11 ਵਜੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਦੇ ਭਾਈ ਮਰਦਾਨਾ ਹਾਲ ਵਿੱਚ ਯੂਨੀਅਨ ਦੇ ਤਹਿਸੀਲ ਪ੍ਰਧਾਨ ਨੰਬਰਦਾਰ ਰਣਜੀਤ ਸਿੰਘ ਦੀ ਅਗਵਾਈ ਹੇਠ ਹੋਵੇਗੀ। ਉਹਨਾਂ ਦੱਸਿਆ ਕਿ ਅਹਿਮ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਸੁਖਵੰਤ ਸਿੰਘ ਕੰਗ ਅਤੇ ਯੂਨੀਅਨ ਦੇ ਜਿਲਾ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਗੁਰਦੀਪ ਸਿੰਘ ਘੁੰਮਣ ਵਿਸ਼ੇਸ਼ ਤੌਰ ਉਤੇ ਪਹੁੰਚ ਕੇ ਮੀਟਿੰਗ ਦੀ ਪ੍ਰਧਾਨਗੀ ਕਰਨਗੇ ।
         ਓਹਨਾਂ ਆਖਿਆ ਕਿ ਮੀਟਿੰਗ ਦਾ ਏਜੰਡਾ ਆਮ ਆਦਮੀ ਪਾਰਟੀ ਦੀ ਮੌਜੂਦਾ ਮਾਨ ਸਰਕਾਰ ਨੇ ਵੀ ਨੰਬਰਦਾਰਾਂ ਦੀਆਂ ਮੰਗਾਂ ਜਿਹਨਾਂ ਵਿੱਚ ਮਾਣ ਭੱਤੇ ਵਿੱਚ ਵਾਧਾ, ਜੱਦੀ ਪੁਸ਼ਤੀ ਨੰਬਰਦਾਰੀ ਦਾ ਅਧਿਕਾਰ, ਤਹਿਸੀਲਾਂ ਵਿੱਚ ਨੰਬਰਦਾਰਾਂ ਲਈ ਵੱਖਰਾ ਕਮਰਾ, ਸਰਕਾਰੀ ਦਫਤਰਾਂ ਵਿੱਚ ਸਾਈਕਲ ਸਟੈਂਡਾਂ ਉੱਤੇ ਨੰਬਰਦਾਰਾਂ ਦੇ ਵਹੀਕਲਾਂ ਦੀ ਪਰਚੀ ਨਾ ਕੱਟਣ , ਸਬ ਡਿਵੀਜ਼ਨ ਅਤੇ ਜ਼ਿਲਾ ਪੱਧਰ ਉੱਤੇ ਬਣੀਆਂ ਸਾਰੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਨੰਬਰਦਾਰਾਂ ਨੂੰ ਸ਼ਾਮਿਲ ਕਰਨਾ ਆਦਿ ਜਾਇਜ ਮੰਗਾਂ ਜੋ ਲੰਬੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਵੱਲੋਂ ਗੰਭੀਰਤਾ ਨਾਲ ਨਾ ਲੈਣ ਕਾਰਨ ਲਟਕੀਆਂ ਪਈਆਂ ਹਨ , ਨੂੰ ਪੂਰਾ ਕਰਵਾਉਣ ਲਈ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਵਿਚਾਰ ਵਟਾਂਦਰਾ ਮੀਟਿੰਗ ਦੌਰਾਨ ਵਿਚਾਰੇ ਜਾਣਗੇ ਅਤੇ ਨੰਬਰਦਾਰ ਉਕਤ ਮੰਗਾਂ ਨੂੰ ਪੰਜਾਬ ਸਰਕਾਰ ਕੋਲੋਂ ਪੂਰਾ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਰੂਪ ਰੇਖਾ ਵੀ ਉਲੀਕੀ ਜਾਵੇਗੀ।
  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *