ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

Spread the love
ਢਾਹਾਂ ਕਲੇਰਾਂ, 04 ਅਪਰੈਲ ( ਮਨਪ੍ਰੀਤ ਮੋਨੂੰ ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦੇ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਬਾਬਾ ਬਲਵਿੰਦਰ ਸਿੰਘ ਲਾਡਾ ਨੇ ਦਿਲ ਟੁੰਬਵੀਆਂ ਗੱਲਾਂ ਕਰਦੇ ਹੋਏ ਮਨੁੱਖੀ ਜੀਵਨ ਦੀ ਖੋਜ ਬਾਬਤ ਵਿਚਾਰਾਂ ਦੀ ਸਾਂਝ ਪਾਈ । ਬਾਬਾ ਜੀ ਨੇ ਨਾਮ ਸਿਮਰਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਜੀਵਨ ਦੇ ਰਾਹ ਦਸੇਰੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਅਤੇ ਵੰਡ ਛਕੋ ਤੇ ਚਾਨਣਾ ਪਾਇਆ ਅਤੇ ਕਿਉਂਕਿ ਇਹ ਸਿਧਾਂਤ ਮਨੁੱਖ ਨੂੰ ਆਦਰਸ਼ ਅਤੇ ਸੰਤੁਲਿਤ ਜੀਵਨ ਜੀਣ ਦਾ ਮਾਰਗ ਪ੍ਰਦਾਨ ਕਰਦਾ ਹੈ । ਜੋ ਇਨਸਾਨ ਵਾਹਿਗੁਰੂ ਦੀ ਰਜ਼੍ਹਾ ਵਿਚ ਰਹਿਣਾ ਸਿੱਖ ਲੈਂਦਾ ਹੈ ਉਹ ਦੁਨੀਆ ਦਾ ਸਭ ਤੋਂ ਵੱਡਾ ਤੇ ਦਿਲ ਦਾ ਅਮੀਰ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਚੱਲਦੀਆਂ ਲੋਕ ਸੇਵਕ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੀ ਵੀ ਭਾਰੀ ਸ਼ਲਾਘਾ ਕੀਤੀ । ਇਸ ਤੋਂ ਪਹਿਲਾਂ ਸੰਸਥਾ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬਾਬਾ ਜੀ ਦਾ ਨਿੱਘਾ ਜੀ ਆਇਆ‍ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਸਬੰਧੀ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਲਵਿੰਦਰ ਸਿੰਘ ਲਾਡੀ ਦਾ ਸਨਮਾਨ ਵੀ ਕੀਤਾ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ ਅਤੇ ਜਸਬੀਰ ਸਿੰਘ ਨੂਰਪੁਰ ਪੱਤਰਕਾਰ ਵੀ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *