ਪੰਜਾਬ ਸਰਕਾਰ ਦੀਆਂ 437 ਆਨਲਾਈਨ ਸੇਵਾਵਾਂ ਦਾ 2.66 ਲੱਖ ਤੋਂ ਵੱਧ ਲੋਕਾਂ ਨੇ ਲਿਆ ਲਾਭ : ਵਿਧਾਇਕ ਦਿਨੇਸ਼ ਚੱਢਾ

Spread the love
ਨੂਰਪੁਰਬੇਦੀ, 4 ਅਪ੍ਰੈਲ (ਦਲਜੀਤ ਚਨੋਲੀ) – ਪੰਜਾਬ ਵਿੱਚ ਲੋਕ ਭਲਾਈ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜਿਹੀਆਂ ਸੁਵਿਧਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਪਹਿਲਾਂ ਕਦੇ ਵੀ ਕਿਸੇ ਸਰਕਾਰ ਵੱਲੋਂ ਨਹੀਂ ਦਿੱਤੀਆਂ ਗਈਆਂ। ਇਹ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਘਰ-ਬੈਠੇ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸੀ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ 1076 ਹੈਲਪਲਾਈਨ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕਾਂ ਨੂੰ 437 ਤੱਕ ਆਨਲਾਈਨ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 2,66,803 ਤੋਂ ਵੱਧ ਲੋਕ ਇਹਨਾਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਇਸ ਯੋਜਨਾ ਦੀ ਕਾਮਯਾਬੀ ਨੂੰ ਦਰਸਾਉਂਦਾ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਛੋਟੇ-ਮੋਟੇ ਕੰਮਾਂ ਲਈ ਵੀ ਸਰਕਾਰੀ ਦਫਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ, ਪਰ ਹੁਣ ਇਹ ਸਹੂਲਤਾਂ ਘਰ ਬੈਠੇ ਹੀ ਮਿਲ ਰਹੀਆਂ ਹਨ, ਜਿਸ ਨਾਲ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਹੜ੍ਹ ਪ੍ਰਭਾਵਿਤ ਲਗਭਗ 3700 ਪਿੰਡਾਂ ਵਿੱਚ ਮੁਆਵਜ਼ਾ ਵੀ ਪੂਰੀ ਤਰ੍ਹਾਂ ਆਨਲਾਈਨ ਤਰੀਕੇ ਨਾਲ ਵੰਡਿਆ ਗਿਆ ਹੈ, ਜਿਸ ਨਾਲ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਮਿਲੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪ੍ਰਕਿਰਿਆ ਨਾਲ ਮੁਆਵਜ਼ਾ ਵੰਡਣ ਵਿੱਚ ਪੂਰੀ ਪਾਰਦਰਸ਼ਿਤਾ ਆਈ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਭ੍ਰਿਸ਼ਟਾਚਾਰ ਦੀ ਸੰਭਾਵਨਾ ਨੂੰ ਖਤਮ ਕੀਤਾ ਗਿਆ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸਰਕਾਰੀ ਸੇਵਾਵਾਂ ਹਰ ਆਮ ਆਦਮੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚਣੀਆਂ ਚਾਹੀਦੀਆਂ ਹਨ। ਇਸੀ ਕਰਕੇ ਡਿਜ਼ੀਟਲ ਪੰਜਾਬ ਦੀ ਨੀਂਹ ਮਜ਼ਬੂਤ ਕੀਤੀ ਜਾ ਰਹੀ ਹੈ ਅਤੇ ਹਰ ਵਰਗ ਦੇ ਲੋਕਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਹੋਰ ਨਵੇਂ ਕਦਮ ਚੁੱਕਦੀ ਰਹੇਗੀ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਾਉਣ ਲਈ ਵਚਨਬੱਧ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *