ਹਲਕਾ ਇੰਚਾਰਜ ਹਰਜੀ ਮਾਨ ਦੀ ਪ੍ਰਧਾਨਗੀ ਹੇਠ ਹੋਇਆ ਆਮ ਆਦਮੀ ਪਾਰਟੀ ਦੀ ‘ਸੰਗਠਨ ਮਿਲਣੀ’ ਦਾ ਆਯੋਜਨ

Spread the love
ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਕੀਤੀ ਸ਼ਮੂਲੀਅਤ
ਫਗਵਾੜਾ 9 ਅਪ੍ਰੈਲ (    ਪ੍ਰੀਤੀ       ) ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਫਗਵਾੜਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਅਗਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਵਰਕਰਾਂ ਵਿੱਚ ਨਵੇਂ ਜੋਸ਼ ਦਾ ਸੰਚਾਰ ਕਰਨ ਲਈ ਸਥਾਨਕ ਅਸ਼ੀਸ਼ ਕੰਟੀਨੈਂਟਲ ਵਿਖੇ ਹਲਕੇ ਦੇ ਸਾਰੇ ਵਰਕਰਾਂ, ਆਗੂਆਂ ਅਤੇ ਕੋਆਰਡੀਨੇਟਰਾਂ ਨਾਲ ‘ਸੰਗਠਨ ਮਿਲਣੀ’ ਤਹਿਤ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਪਾਰਟੀ ਦੇ ਸਾਰੇ ਹੀ ਵਿੰਗਾਂ ਦੇ ਨੁਮਾਇੰਦੇ, ਬਲਾਕ ਪ੍ਰਧਾਨ, ਕੋਆਰਡੀਨੇਟਰ ਅਤੇ ਵੱਖ ਵੱਖ ਵਿਭਾਗਾਂ ਦੇ ਇੰਚਾਰਜ ਸ਼ਾਮਲਹੋਏ। ਮੀਟਿੰਗ ਦੌਰਾਨ ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਸਮੂਹ ਹਾਜਰ ਪਾਰਟੀ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ, ਡਾ. ਚੱਬੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਖ਼ਾਸ ਤੌਰ ਤੇ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਪਾਰਟੀ ਦੇ ਸਮੂਹ ਵਰਕਰ ਹੁਣ ਤੋਂ ਹੀ ਅਗਲੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰਨ ਤਾਂ ਜੋ ਇਕ ਵਾਰ ਫਿਰ ਸੂਬੇ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਸਰਕਾਰ ਦਾ ਗਠਨ ਕੀਤਾ ਜਾ ਸਕੇ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਵਿਕਾਸ ਅਤੇ ਲੋਕਭਲਾਈ ਦੇ ਜੋ ਕੰਮ ਸ਼ੁਰੂ ਕੀਤੇ ਹਨ, ਉਹਨਾਂ ਨੂੰ ਹੋਰ ਤਨਦੇਹੀ ਦੇ ਨਾਲ ਅੱਗੇ ਵਧਾਇਆ ਜਾ ਸਕੇ। ਹਲਕਾ ਇੰਚਾਰਜ ਹਰਨੂਰ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਅਤੇ ਪੰਜਾਬ ਦੇ ਵਿਕਾਸ ਦੀ ਲਹਿਰ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮੋਜੂਦਾ ਸਰਕਾਰ ਨੇ ਆਪਣੇ ਪਹਿਲਾ ਸ਼ਾਸਨਕਾਲ ਵਿੱਚ ਫਰੀ ਬਿਜਲੀ ਦੀ ਸਹੂਲਤ, ਔਰਤਾਂ ਨੂੰ ਮਾਸਿਕ ਭੱਤਾ, ਮੁਫ਼ਤ ਸਿਹਤ ਸੇਵਾਵਾਂ ਅਤੇ ਹਸਪਤਾਲਾਂ ਵਿੱਚ ਸੁਧਾਰ, ਜਿਵੇਂ ਕਿ ਮੁਹੱਲਾ ਕਲੀਨਿਕ, ਨਵੇਂ ਸਪੈਸ਼ਲਿਸਟ ਡਾਕਟਰ ਅਤੇ ਉਪਚਾਰਕ ਸਹੂਲਤਾਂ, ਸਿੱਖਿਆ ਖੇਤਰ ਵਿੱਚ ਨਵੀਨਤਾ, ਡਿਜ਼ੀਟਲ ਲਰਨਿੰਗ ਸਹੂਲਤਾਂ, ਕਿਸਾਨਾਂ ਲਈ ਫਸਲਾਂ ਦੇ ਭੁਗਤਾਨ ਵਿੱਚ ਸੁਵਿਧਾ ਅਤੇ ਸਬਸਿਡੀ ਯੋਜਨਾਵਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਰੁਜ਼ਗਾਰ ਯੋਜਨਾਵਾਂ ਤੇ ਸਿਖਲਾਈ ਸੈਂਟਰ, ਪਿੰਡਾਂ ਵਿੱਚ ਸਫਾਈ ਅਤੇ ਬਿਜਲੀ ਸੇਵਾਵਾਂ ਵਿੱਚ ਸੁਧਾਰ, ਪੰਚਾਇਤੀ ਜਮੀਨਾਂ ਦੇ ਕਬਜੇ ਛੁਡਾਉਣਾ ਆਦਿ ਕੰਮ ਕਰਕੇ ਹਰ ਪੰਜਾਬੀ ਦੇ ਦਿਲ ਵਿੱਚ ਜਗ੍ਹਾ ਹੀ ਨਹੀਂ ਬਣਾਈ ਸਗੋਂ ਪੰਜਾਬ ਦੇ ਹੱਕਾਂ ‘ਤੇ ਵੀ ਡੱਟ ਕੇ ਪਹਿਰਾ ਦਿੱਤਾ ਹੈ। ਸੂਬੇ ਨੂੰ ਨਸ਼ਾ ਮੁਕਤ ਬਨਾਉਣ ਲਈ ਯੁੱਧ ਨਸ਼ੇ ਵਿਰੁੱਧ ਮੁਹਿਮ ਲਗਾਤਾਰ ਜਾਰੀ ਹੈ। ਇਹ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਈਆਂ ਜਾਣ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਪਾਰਟੀ ਦੇ ਨਾਲ ਜੋੜਿਆ ਜਾਵੇ। ਇਸ ਦੌਰਾਨ ਸਮੂਹ ਪਾਰਟੀ ਵਰਕਰਾਂ ਨੇ ਆਪਣੇ ਇਲਾਕਿਆਂ ਵਿੱਚ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਮੇਅਰ ਰਾਮਪਾਲ ਉਪਲ, ਡਿਪਟੀ ਮੇਅਰ ਵਿੱਕੀ ਸੂਦ, ਗੁਰਦੀਪ ਸਿੰਘ ਦੀਪਾ ਸੰਗਠਨ ਮੰਤਰੀ, ਓਮ ਪ੍ਰਕਾਸ਼ ਬਿੱਟੂ ਜਿਲ੍ਹਾ ਵਾਈਸ ਕੋਰਡੀਨੇਟਰ ਸਿੱਖਿਆ ਕ੍ਰਾਂਤੀ, ਲਲੀਤ ਸਕਲਣੀ, ਬੌਬੀ ਚਮ ਚੇਅਰਮੈਨ ਵਪਾਰ ਸੈੱਲ, ਸੀਮਾ ਰਾਣਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਰਵਿੰਦਰ ਗੁਪਤਾ ਕੋਆਰਡੀਨੇਟਰ ਲੀਗਲ ਸੈਲ, ਕੁਲਦੀਪ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨਰਿੰਦਰ ਸਿੰਘ ਸਰਪੰਚ ਯੂਨੀਅਨ ਪ੍ਰਧਾਨ, ਆਗਿਆ ਪਾਲ ਸਿੰਘ ਸਰਪੰਚ ਖਲਵਾੜਾ, ਹਰਮੇਸ਼ ਪਾਠਕ, ਅਮਰਿੰਦਰ ਸਿੰਘ ਯੂਥ ਕੋਆਰਡੀਨੇਟਰ, ਰਵੀ ਸਿੱਧੂ ਐਮ ਸੀ, ਇੰਦਰਜੀਤ ਐਮ ਸੀ, ਅਜੇ ਕੁਮਾਰ ਹੈਪੀ ਬਲਾਕ ਸੰਮਤੀ ਮੈਂਬਰ, ਰਾਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਕਮਲ ਕਲਸੀ ਸਮਤੀ ਮੈਂਬਰ, ਲਾਡੀ ਸੰਗਤਪੁਰ ਬਲਾਕ ਸੰਮਤੀ ਮੈਂਬਰ, ਦੇਸ਼ ਰਾਜ ਝਮੱਟ ਬਲਾਕ ਸੰਮਤੀ ਮੈਂਬਰ, ਅੰਕੁਸ਼ ਓਹਰੀ ਐਮ ਸੀ, ਜਗਦੇਵ ਸਿੰਘ ਐਮ ਸੀ, ਹਰਪ੍ਰੀਤ ਭੋਗਲ ਐਮ ਸੀ, ਕਮੇਸ਼ ਕੌਰ ਬਲਾਕ ਸੰਮਤੀ ਮੈਂਬਰ, ਦਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਰਾਜੇਸ਼ ਕੋਲ ਸਰ ਬਲਾਕ ਪ੍ਰਧਾਨ, ਕੇਵਾਲਪ੍ਰੀਤ ਸਿੰਘ ਬਲਾਕ ਪ੍ਰਧਾਨ, ਹੁਕਮ ਸਿੰਘ ਮੇਹਟ ਬਲਾਕ ਪ੍ਰਧਾਨ, ਨਰੇਸ਼ ਸ਼ਰਮਾ ਬਲਾਕ ਪ੍ਰਧਾਨ, ਉਮੇਸ਼ ਕੁਮਾਰ ਬਲਾਕ ਪ੍ਰਧਾਨ, ਪ੍ਰਿਤਪਾਲ ਕੌਰ ਤੁੱਲੀ ਐਮ ਸੀ, ਸਮਰ ਗੁਪਤਾ, ਰੇਸ਼ਮੋ ਸਰਪੰਚ ਆਦਿ ਹਾਜਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *