ਮਹਾਸੰਘ ਵੱਲੋ 13 ਅਪ੍ਰੈਲ ਨੂੰ ਮਨਾਇਆ ਜਾਵੇਗਾ ਬਹਾਵਲਪੁਰੀ ਦਿਵਸ ਤੇ ਵਿਸਾਖੀ ਦਾ ਤਿਉਹਾਰ- ਕਿਸ਼ੋਰੀ ਲਾਲ ਚੁੱਘ 

Spread the love
 ਬੱਸੀ ਪਠਾਣਾ, 10 ਅਪ੍ਰੈਲ (ਉਦੇ ਧੀਮਾਨ): ਭਾਰਤੀਯ ਬਹਾਵਲਪੁਰ ਮਹਾਸੰਘ ਜਿਲ੍ਹਾ ਫਤਹਿਗੜ ਦੇ ਆਹੁਦੇਦਾਰਾਂ ਵੱਲੋ ਇਕ ਵਿਸੇਸ਼ ਮੀਟਿੰਗ ਮਹਾਸੰਘ ਦੇ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਦੀ ਅਗਵਾਈ ਹੇਠ ਗੋਪਾਲ ਕ੍ਰਿਸ਼ਨ ਹਸੀਜਾ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸਰਵਸੰਮਤੀ ਨਾਲ ਬਹਾਵਲਪੁਰੀ ਦਿਵਸ ਤੇ ਵਿਸਾਖੀ ਦਾ ਤਿਉਹਾਰ ਮਨਾਉਣ ਸਬੰਧੀ ਮਤਾ ਪਾਸ ਕੀਤਾ ਗਿਆ। ਅਤੇ ਪ੍ਰੋਗਰਾਮ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇਂ ਪ੍ਰਧਾਨ ਕਿਸ਼ੋਰੀ ਲਾਲ ਚੁੱਘ ਨੇ ਦੱਸਿਆ 13 ਅਪ੍ਰੈਲ ਦਿਨ ਸੋਮਵਾਰ ਨੂੰ ਡੇਰਾ ਸੁਆਮੀ ਨਰਾਇਣਪੁਰੀ ਦੇਵੀ ਮੰਦਿਰ ਵਿਖੇ ਬਹਾਵਲਪੁਰੀ ਦਿਵਸ ਤੇ ਵਿਸਾਖੀ ਦਾ ਤਿਉਹਾਰ ਤਿਉਹਾਰ ਨੂੰ ਸਮਰਪਿਤ ਸ਼੍ਰੀ ਹਰੀ ਨਾਮ ਸੰਕੀਰਤਨ ਕਰਵਾਇਆ ਜਾਵੇਗਾ ਅਤੇ ਸੰਗਤਾਂ ਲਈ ਵਿਸ਼ਾਲ ਭੰਡਾਰੇ ਦਾ ਆਯੋਜ਼ਨ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂੰਹ ਸ਼ਹਿਰ ਵਾਸੀਆਂ ਨੂੰ ਮਹਾਸੰਘ ਵੱਲੋ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਚ ਪਹੁਚੰਣ ਦੀ ਅਪੀਲ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਕਿਸ਼ੋਰੀ ਲਾਲ ਚੁੱਘ,ਜਿਲ੍ਹਾ ਜਨਰਲ ਸਕੱਤਰ ਅਰਜੁਨ ਸੇਤੀਆ,ਗੋਪਾਲ ਕ੍ਰਿਸ਼ਨ ਹਸੀਜਾ, ਕਮਲ ਛਾਬੜਾ, ਲਾਲੀ ਵਰਮਾ, ਕਮਲ ਚੁੱਘ, ਸੁਸ਼ੀਲ ਗਰੋਵਰ, ਮਨੋਹਰ ਲਾਲ ਹਸੀਜਾ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *