ਪ੍ਰਕਾਸ਼ ਸਿੰਘ ਸੇਵੇਵਾਲਾ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

Spread the love
 ਜੈਤੋ, 10 ਅਪ੍ਰੈਲ (ਮਨਜੀਤ ਸਿੰਘ ਢੱਲਾ) – ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਕਾਸ਼ ਸਿੰਘ ਸੇਵੇਵਾਲਾ ਨੂੰ ਐਸ ਸੀ ਵਿੰਗ ਜ਼ਿਲ੍ਹਾ ਫਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸੰਗਠਨ ਮੰਤਰੀ ਸ੍ਰੀ ਨਿਵਾਸਲੂ ਜੀ, ਐਸ ਸੀ ਮੋਰਚਾ ਦੇ ਪੰਜਾਬ ਪ੍ਰਧਾਨ ਸ੍ਰੀ ਸੁੱਚਾ ਰਾਮ ਲੱਧੜ, ਜ਼ੋਨਲ ਇੰਚਾਰਜ ਸ੍ਰੀ ਅਨਿਲ ਸਰੀਨ ਅਤੇ ਲੋਕ ਸਭਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਹਲਕਾ ਜੈਤੋ ਤੋਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੇ ਪ੍ਰਕਾਸ਼ ਸਿੰਘ ਸੇਵੇਵਾਲਾ ਨੂੰ ਵਧਾਈ ਦਿੱਤੀ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *